Site icon TV Punjab | Punjabi News Channel

ਕੈਨੇਡਾ ਦੀ ਟਰੂਡੋ ਸਰਕਾਰ ‘ਚ ਦੋ ਪੰਜਾਬੀ ਸਾਂਸਦ ਬਣੇ ਸੰਸਦੀ ਸਕੱਤਰ

ਡੈਸਕ- ਕੈਨੇਡਾ ਵਿੱਚ ਪਿਛਲੇ ਹਫ਼ਤੇ ਪੰਜਾਬੀ ਮੂਲ ਦੇ ਮੰਤਰੀਆਂ ਨੂੰ ਅਹੁਦਾ ਮਿਲਣ ਤੋਂ ਬਾਅਦ ਇਸ ਹਫ਼ਤੇ ਪੰਜਾਬੀ ਮੂਲ ਦੇ ਦੋ ਸੰਸਦ ਮੈਂਬਰਾਂ ਨੂੰ ਸੰਸਦੀ ਸਕੱਤਰ ਬਣਾਇਆ ਗਿਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਲਾਨੀ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਵਿੱਚ ਸਰੀ ਦੇ ਕੇਂਦਰੀ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਸੰਸਦੀ ਸਕੱਤਰ ਅਤੇ ਐਸੋਸੀਏਟ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਬਰੈਂਪਟਨ ਦੇ ਸੰਸਦ ਮੈਂਬਰ ਮਨਿੰਦਰ ਸਿੱਧੂ ਨੂੰ ਨਿਰਯਾਤ ਪ੍ਰਮੋਸ਼ਨ, ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਦਾ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ ਹੈ।

ਕੈਨੇਡਾ ਦੀ ਵਿਗੜਦੀ ਆਰਥਿਕ ਸਥਿਤੀ ਦੇ ਵਿਚਕਾਰ, ਪੀਐਮ ਟਰੂਡੋ ਕੈਨੇਡਾ ਦੀ ਆਰਥਿਕਤਾ ਨੂੰ ਬਚਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਹਾਲਾਂਕਿ ਕੈਨੇਡਾ ਵਿੱਚ ਮਹਿੰਗਾਈ ਵਿੱਚ ਕੁਝ ਗਿਰਾਵਟ ਆਈ ਹੈ, ਪਰ ਇਹ ਅਜੇ ਵੀ ਆਪਣੇ ਉੱਚੇ ਪੱਧਰਾਂ ‘ਤੇ ਬਣੀ ਹੋਈ ਹੈ। ਨਵੀਂ ਟੀਮ ਨੂੰ ਮਹਿੰਗਾਈ ਘਟਾਉਣ ਅਤੇ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰਨ ‘ਤੇ ਧਿਆਨ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Exit mobile version