TV Punjab | Punjabi News Channel

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖਬਰ, ਗਾਇਕ ਨੇ ਕੀਤੀ ਖ਼ੁਦ.ਕੁਸ਼ੀ

FacebookTwitterWhatsAppCopy Link

ਡੈਸਕ- ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਗਾਇਕ ਜਸਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਬਲਾਕ ਬਠਿੰਡੇ ਜ਼ਿਲ੍ਹੇ ਦੇ ਨਥਾਣਾ ਦੇ ਪਿੰਡ ਪੂਹਲੀ ਦਾ ਰਹਿਣ ਵਾਲਾ ਸੀ। ਗਾਇਕ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ।

ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ। ਵੀਡੀਓ ਵਿਚ ਉਸ ਨੇ ਭਰੇ ਮਨ ਨਾਲ ਆਪਣੇ ਪਿਤਾ ਅਤੇ ਬੱਚਿਆਂ ਤੋਂ ਮੁਆਫੀ ਮੰਗੀ। ਉਨ੍ਹਾਂ ਨੇ ਖ਼ੁਦਕੁਸ਼ੀ ਦਾ ਕਾਰਨ ਉਸ ਨਾਲ ਹੋਏ ਧੋਖੇ ਅਤੇ ਵਿਸ਼ਵਾਸਘਾਤ ਨੂੰ ਦੱਸਿਆ ਹੈ।

ਖ਼ੁਦਕੁਸ਼ੀ ਕਰਨ ਵਾਲੇ ਗਾਇਕ ਨੇ ਦੱਸਿਆ ਕਿ ਕੁਝ ਲੋਕ ਉਸ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਨਾਲ ਹੋਏ ਅੱਤਿਆਚਾਰ ਬਾਰੇ ਉੱਚ ਅਧਿਕਾਰੀਆਂ ਨੂੰ ਲਿਖਿਆ ਪਰ ਕੋਈ ਸੁਣਵਾਈ ਨਹੀਂ ਹੋਈ। ਦੱਸ ਦੇਈਏ ਕਿ ਜਸਵਿੰਦਰ ਪੂਹਲੀ ਕਲਾ ਨਾਲ ਜੁੜੇ ਹੋਏ ਸਨ। ਕਈ ਗੀਤ ਵੀ ਉਨ੍ਹਾਂ ਨੇ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤੇ ਹਨ।

Exit mobile version