TV Punjab | Punjabi News Channel

ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌ.ਤ, 4 ਭੈਣਾ ਦਾ ਸੀ ਇਕਲੌਤਾ ਭਰਾ

Facebook
Twitter
WhatsApp
Copy Link

ਡੈਸਕ- ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌ.ਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ।

ਅਜਿਹਾ ਹੀ ਇੱਕ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌ.ਤ ਹੋ ਗਈ ਹੈ। ਮ੍ਰਿ.ਤਕ ਨੌਜਵਾਨ ਦੀ ਪਛਾਣ ਹਲਕਾ ਗੂਹਲਾ ਦੇ ਪਿੰਡ ਚਾਬਾ ਦੇ ਰਹਿਣ ਵਾਲੇ ਨੌਜਵਾਨ ਮਿਲਨਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਿਲਨਦੀਪ ਆਸਟ੍ਰੇਲੀਆ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ । ਪਰਿਵਾਰ ਨੂੰ ਮਿਲਨਦੀਪ ਸਿੰਘ ਦੀ ਮੌ.ਤ ਦੀ ਖਬਰ ਤਿੰਨ ਦਿਨ ਬਾਅਦ ਮਿਲੀ।

ਦੱਸਿਆ ਜਾ ਰਿਹਾ ਹੈ ਕਿ ਮਿਲਨਦੀਪ 5 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ ਗਿਆ ਸੀ । ਮਿਲਨਦੀਪ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਮਿਲਨਦੀਪ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।

Exit mobile version