ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌ.ਤ

ਡੈਸਕ- ਵਿਦੇਸ਼ ਤੋਂ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਬਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਇਆ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਮਿੰਦਰ ਸਿੰਘ ਗਰੇਵਾਲ (24) ਪੁੱਤਰ ਬਲਜੀਤ ਸਿੰਘ ਗਰੇਵਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦਾ ਰਹਿਣ ਵਾਲਾ ਸੀ।

ਜਾਣਕਾਰੀ ਦਿੰਦਿਆਂ ਨੌਜਵਾਨ ਗੁਰਮਿੰਦਰ ਸਿੰਘ ਦੇ ਚਾਚਾ ਅਵਤਾਰ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰਮਿੰਦਰ ਸਾਢੇ 5 ਸਾਲ ਪਹਿਲਾਂ +2 ਦੀ ਪੜ੍ਹਾਈ ਤੋਂ ਬਾਅਦ ਆਈਲੈਟਸ ਕਰਕੇ ਕੈਨੇਡਾ ਦੇ ਸ਼ਹਿਰ ਕੈਲਗਰੀ ਗਿਆ ਸੀ।

ਬੀਤੇ ਦਿਨੀਂ ਉਹ ਸੈਮੀ ਟਰੱਕ ਲੈ ਕੇ ਐਡਮਿੰਟਨ ਜਾ ਰਿਹਾ ਸੀ ਤਾਂ ਰਸਤੇ ‘ਚ ਟਰੱਕ ‘ਚ ਮਕੈਨੀਕਲ ਖਰਾਬੀ ਆ ਗਈ ਤੇ ਉਹ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਕਰਕੇ ਪੁਲਸ ਨੂੰ ਸੂਚਿਤ ਕਰਨ ਤੋਂ ਬਾਅਦ ਟਰੱਕ ਦੇ ਦੁਆਲੇ ਰਿਫਲੈਕਟਰ ਲਗਾਉਣ ਲੱਗ ਗਿਆ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਆ ਰਹੀ ਐਕਸਯੂਵੀ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਗੁਰਮਿੰਦਰ ਮੌਕੇ ‘ਤੇ ਹੀ ਦਮ ਤੋੜ ਗਿਆ। ਦੱਸ ਦੇਈਏ ਕਿ ਗੁਰਮਿੰਦਰ ਸਿੰਘ ਨੇ ਕੈਨੇਡਾ ‘ਚ ਪੱਕਾ ਹੋ ਗਿਆ ਸੀ ਤੇ ਜਲਦ ਹੀ ਉਸ ਨੇ ਪਿੰਡ ਆਉਆ ਸੀ।