● On air now · ਟੀਵੀ ਪੰਜਾਬ

Punjabi News · Since 2013

Breaking

ਫਿਰੋਜ਼ਪੁਰ ਤੋਂ ਕੈਨੇਡਾ ਗਏ ਵਿਦਿਆਰਥੀ ਦੀ ਹਾਰਟ ਅਟੈਕ ਨਾਲ ਮੌਤ

ਫਿਰੋਜ਼ਪੁਰ- ਪੰਜਾਬ ਤੋਂ ਹਰੇਕ ਸਾਲ ਬਹੁਤ ਸਾਰੇ ਨੌਜਵਾਨ ਸੁਨਹਿਰੇ ਭਵਿੱਖ ਦੀ ਆਸ ਵਿਚ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਪੈਸਾ ਕਮਾ ਕੇ ਪਰਿਵਾਰ ਵਾਲਿਆਂ ਦੀ ਆਰਥਿਕ ਮਦਦ ਕਰਨਗੇ। ਪਰ ਕੈਨੇਡਾ ਵਿਚ ਨੌਜਵਾਨਾਂ ਨਾਲ ਮੌਤ…


ਫਿਰੋਜ਼ਪੁਰ- ਪੰਜਾਬ ਤੋਂ ਹਰੇਕ ਸਾਲ ਬਹੁਤ ਸਾਰੇ ਨੌਜਵਾਨ ਸੁਨਹਿਰੇ ਭਵਿੱਖ ਦੀ ਆਸ ਵਿਚ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਪੈਸਾ ਕਮਾ ਕੇ ਪਰਿਵਾਰ ਵਾਲਿਆਂ ਦੀ ਆਰਥਿਕ ਮਦਦ ਕਰਨਗੇ। ਪਰ ਕੈਨੇਡਾ ਵਿਚ ਨੌਜਵਾਨਾਂ ਨਾਲ ਮੌਤ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਅਜਿਹੀਆਂ ਹੀ ਇਕ ਮਾਮਲਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਵਾਪਰਿਆ ਜਿਥੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਖੋਸਾ ਵਜੋਂ ਹੋਈ ਹੈ।ਉਹ 22 ਸਾਲਾਂ ਦਾ ਸੀ ਤੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕੋਟ ਕਰੋੜ ਕਲਾਂ ਦਾ ਰਹਿਣ ਵਾਲਾ ਸੀ।

ਅਰਸ਼ਦੀਪ ਸਿੰਘ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ ਉਤੇ ਆਇਆ ਹੋਇਆ ਸੀ ਤੇ ਬੀਤੀ 18 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਅਰਸ਼ਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਅਰਸ਼ਦੀਪ ਦੇ ਦੋਸਤਾਂ ਰਿਸ਼ਤੇਦਾਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।


Filed under