● On air now · ਟੀਵੀ ਪੰਜਾਬ

Punjabi News · Since 2013

Breaking

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਟਰੱਕ ਡਰਾਈਵਰ ਦੀ ਮੌਤ

ਡੈਸਕ- ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਕੈਨੇਡਾ ਦੇ ਕੈਲਗਰੀ ਨੇੜੇ ਵਾਪਰੇ ਭਿਆਨਕ ਸੜਕ…


ਡੈਸਕ- ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਕੈਨੇਡਾ ਦੇ ਕੈਲਗਰੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 29 ਸਾਲਾਂ ਪੰਜਾਬੀ ਨੌਜਵਾਨ ਹਰਮੀਤ ਸਿੰਘ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਸਵੇਰੇ 3 ਵਜੇ ਐਲਬਰਟਾ ਦੇ ਚੈਸਟਰਮੇਅਰ ਵਿਖੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 3 ਹੋਰ ਲੋਕ ਜ਼ਖਮੀ ਹੋਏ ਹਨ।

ਮਿਲੀ ਜਾਣਕਾਰੀ ਅਨੁਸਾਰ ਹਰਮੀਤ ਦਾ ਟਰੱਕ ਖਰਾਬ ਹੋ ਗਿਆ ਸੀ, ਜਿਸ ਕਾਰਨ ਉਹ ਕਾਰਨ ਸੜਕ ਕਿਨਾਰੇ ਰਿਪੇਅਰ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਕਿਸੇ ਹੋਰ ਟਰੱਕ ਨੇ ਉਸ ਦੇ ਟਰੱਕ ਨਾਲ ਟੱਕਰ ਮਾਰ ਦਿੱਤੀ । ਜਿਸ ਕਾਰਨ ਇਸ ਟੱਕਰ ਵਿੱਚ ਉਸਦੀ ਮੌਤ ਹੋ ਗਈ। ਦੱਸੇ ਜਾ ਰਿਹਾ ਹੈ ਕਿ ਹਰਮੀਤ ਨੂੰ ਕੁਝ ਸਮਾਂ ਪਹਿਲਾਂ ਹੀ ਟਰੱਕ ਦਾ ਲਾਇਸੈਂਸ ਮਿਲਿਆ ਸੀ।


Filed under