● On air now · ਟੀਵੀ ਪੰਜਾਬ

Punjabi News · Since 2013

Breaking

ਵਿੱਕੀ ਕੌਸ਼ਲ ਨਾਲ ਫੋਟੋ ਖਿਚਵਾਉਣ ਤੋਂ ਬਾਅਦ ਖਿੜ ਪਈ ਪੰਜਾਬ ਦੀ ‘ਕੈਟਰੀਨਾ ਕੈਫ’

ਮੁੰਬਈ (ਬਿਊਰੋ)— ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ‘ਤੇ ਅਦਾਕਾਰ ਵਿੱਕੀ ਕੌਸ਼ਲ ਨਾਲ ਆਪਣੀਆਂ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਵਿੱਕੀ ਸ਼ਹਿਨਾਜ਼ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ। ਸ਼ਹਿਨਾਜ਼ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ।…


ਮੁੰਬਈ (ਬਿਊਰੋ)— ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ‘ਤੇ ਅਦਾਕਾਰ ਵਿੱਕੀ ਕੌਸ਼ਲ ਨਾਲ ਆਪਣੀਆਂ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਵਿੱਕੀ ਸ਼ਹਿਨਾਜ਼ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ। ਸ਼ਹਿਨਾਜ਼ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ।

ਵਿੱਕੀ ਕੌਸ਼ਲ ਨਾਲ ਇੰਸਟਾਗ੍ਰਾਮ ‘ਤੇ ਇਕ ਫੋਟੋ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਪੰਜਾਬੀ ‘ਚ ਲਿਖਿਆ, ‘ਹੂੰ ਬਨੀ ਨਾ ਗਲ…2 ਪੰਜਾਬੀ ਇਕ ਫਰੇਮ ਵਿਚ’। ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਰੈੱਡ ਹਾਰਟ ਇਮੋਜੀ ਵੀ ਸ਼ੇਅਰ ਕੀਤੀ ਹੈ। ਵਿੱਕੀ ਕੌਸ਼ਲ ਨਾਲ ਸ਼ਹਿਨਾਜ਼ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ ਹਨ। ਅਭਿਨੇਤਰੀ ਦੀ ਪੋਸਟ ‘ਤੇ ਟਿੱਪਣੀ ਕਰਦੇ ਹੋਏ, ਪ੍ਰਸ਼ੰਸਕਾਂ ਨੇ ਦੋਵਾਂ ਨੂੰ ਸਲਾਈਵਰ ਸਕ੍ਰੀਨ ‘ਤੇ ਇਕੱਠੇ ਦੇਖਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਵਿੱਕੀ ਕੌਸ਼ਲ ਅਤੇ ਸ਼ਹਿਨਾਜ਼ ਗਿੱਲ ਦੀ ਇਹ ਤਸਵੀਰ ਰਮੇਸ਼ ਤੋਰਾਨੀ ਦੀ ਦੀਵਾਲੀ ਪਾਰਟੀ ਦੀ ਹੈ। ਜਿੱਥੇ ਵਿੱਕੀ ਨੇ ਆਪਣੀ ਪਤਨੀ ਕੈਟਰੀਨਾ ਕੈਫ ਨਾਲ ਸ਼ਿਰਕਤ ਕੀਤੀ। ਸ਼ਹਿਨਾਜ਼ ਵੀ ਇਸ ਪਾਰਟੀ ‘ਚ ਸ਼ਾਮਲ ਹੋ ਗਈ। ਪਾਰਟੀ ‘ਚ ਵਿੱਕੀ ਜਿੱਥੇ ਬਲੂ ਐਂਡ ਵ੍ਹਾਈਟ ਆਊਟਫਿਟ ‘ਚ ਨਜ਼ਰ ਆਏ, ਉਥੇ ਹੀ ਸ਼ਹਿਨਾਜ਼ ਬਲੈਕ ਡਰੈੱਸ ‘ਚ ਕਾਫੀ ਖੂਬਸੂਰਤ ਲੱਗ ਰਹੀ ਸੀ।

 

View this post on Instagram

 

A post shared by Shehnaaz Gill (@shehnaazgill)

ਹੁਣ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਡੈਬਿਊ ਕਰਨ ਲਈ ਤਿਆਰ ਹੈ। ਦੂਜੇ ਪਾਸੇ ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਆਪਣੀਆਂ ਆਉਣ ਵਾਲੀਆਂ ਕਈ ਫਿਲਮਾਂ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਉਹ ਜਲਦੀ ਹੀ ‘ਸਾਮ ਬਹਾਦਰ’ ‘ਚ ਫੀਲਡ ਮਾਰਸ਼ਲ ਮਾਨੇਕਸ਼ਾ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਫਿਲਮ ਦਾ ਪਹਿਲਾ ਸ਼ੂਟਿੰਗ ਸ਼ੈਡਿਊਲ ਪੂਰਾ ਹੋ ਚੁੱਕਾ ਹੈ।


Filed under