TV Punjab | Punjabi News Channel

ਗਿਆਨੀ ਹਰਪ੍ਰੀਤ ਦੀ ਥਾਂ ਹੁਣ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਜਥੇਦਾਰ ਦੀ ਸੇਵਾ

ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਅੱਜ ਜਥੇਦਾਰ ਵਜੋਂ ਸੇਵਾ ਸੰਭਾਲੀ ਗਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਦਸਤਾਰ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਭੇਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਵੱਖ ਵੱਖ ਸਿੱਖ ਸੰਸਥਾਵਾਂ ਵਲੋਂ ਸਿੰਘ ਸਾਹਿਬ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ।

Exit mobile version