Site icon TV Punjab | Punjabi News Channel

ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਨੇਤਾ ਸਾਈਕਲਾਂ ‘ਤੇ ਸਵਾਰ ਹੋ ਕੇ ਸੰਸਦ ਪਹੁੰਚੇ

ਨਵੀਂ ਦਿੱਲੀ : ਵਿਰੋਧੀ ਧਿਰਾਂ ਨਾਲ ਬੈਠਕ ਦੀ ਸਮਾਪਤੀ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਧਿਰ ਦੇ ਨੇਤਾ ਸਾਈਕਲਾਂ ‘ਤੇ ਸਵਾਰ ਹੋ ਕੇ ਸੰਸਦ ਪਹੁੰਚੇ ਹਨ। ਇਹ ਸਾਈਕਲ ਮਾਰਚ ਵਿਰੋਧੀ ਧਿਰਾਂ ਵੱਲੋਂ ਕੱਢਿਆ ਗਿਆ। ਪੈਗਾਸਸ, ਖੇਤੀਬਾੜੀ ਕਾਨੂੰਨ ਅਤੇ ਮਹਿੰਗਾਈ ਨੂੰ ਲੈ ਕੇ ਵਿਰੋਧੀ ਧਿਰਾਂ ਇਕਜੁੱਟ ਹਨ। ਇਸ ਤੋਂ ਪਹਿਲਾਂ ਕਾਂਗਰਸ ਦੇ ਰਾਹੁਲ ਗਾਂਧੀ ਨੇ ਸੰਵਿਧਾਨ ਕਲੱਬ ਵਿਚ ਚਾਹ ਪਾਰਟੀ ਦਾ ਆਯੋਜਨ ਕੀਤਾ।

ਚਾਹ ਪਾਰਟੀ ਵਿਚ ਸ਼ਾਮਲ ਹੋਣ ਲਈ 17 ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ। ਇਸ ਪਾਰਟੀ ਵਿਚ 14 ਤੋਂ 15 ਪਾਰਟੀਆਂ ਸ਼ਾਮਲ ਹੋਈਆਂ ਹਨ। ਜਦੋਂ ਕਿ ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੇ ਆਪਣੇ ਆਪ ਨੂੰ ਇਸ ਤੋਂ ਦੂਰ ਕਰ ਲਿਆ ਹੈ। ਰਾਹੁਲ ਦੀ ਚਾਹ ਪਾਰਟੀ ਵਿਚ ਵਿਰੋਧੀ ਧਿਰ ਦੇ ਨੇਤਾ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੇ ਹਨ।

ਵਿਰੋਧੀ ਨੇਤਾਵਾਂ ਦੇ ਨਾਲ ਇਕ ਬੈਠਕ ਵਿਚ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੇਰੀ ਰਾਏ ਵਿਚ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਅਸੀਂ ਇਕੱਠੇ ਹੋਏ ਹਾਂ। ਇਹ ਆਵਾਜ਼ ਜਿੰਨੀ ਇਕਜੁਟ ਹੋਵੇਗੀ, ਉਨੀ ਹੀ ਸ਼ਕਤੀਸ਼ਾਲੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਕਈ ਵਿਰੋਧੀ ਪਾਰਟੀਆਂ ਪੈਗਾਸਸ ਜਾਸੂਸੀ ਮਾਮਲੇ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਹਮਲਾਵਰ ਰਵੱਈਆ ਅਪਣਾ ਰਹੀਆਂ ਹਨ।

ਟੀਵੀ ਪੰਜਾਬ ਬਿਊਰੋ

Exit mobile version