Site icon TV Punjab | Punjabi News Channel

ਗੁਰਪੁਰਬ ਮੌਕੇ ਰਾਹੁਲ ਗਾਂਧੀ ਨੇ ਨਾਂਦੇੜ ਸਾਹਿਬ ਮੱਥਾ ਟੇਕ ਸ਼ੁਰੂ ਕੀਤੀ ‘ਭਾਰਤ ਜੋੜੋ ਯਾਤਰਾ’

ਨਾਂਦੇੜ ਸਾਹਿਬ- ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ ਕੀਤੀ। ਰਾਹੁਲ ਗਾਂਧੀ ਦੀ ਅਗਵਾਈ ਵਿਚ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ 7 ਸਤੰਬਰ ਨੂੰ ਸ਼ੁਰੂ ਹੋਈ ‘ਭਾਰਤ ਜੋੜੋ ਯਾਤਰਾ’ ਦਾ ਅੱਜ 62ਵਾਂ ਦਿਨ ਹੈ। ਸੋਮਵਾਰ ਰਾਤ ਤਿਲੰਗਾਨਾ ਤੋਂ ਯਾਤਰਾ ਮਹਾਰਾਸ਼ਟਰ ਵਿਚ ਦਾਖਲ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਨੇ ਅੱਜ ਸਵੇਰੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਗੁਰਦੁਆਰਾ ਯਾਦਵਾਰ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕਿਆ। ਮਹਾਰਾਸ਼ਟਰ ਵਿਚ ਯਾਤਰਾ ਦੀ ਸ਼ੁਰੂਆਤ ਗੁਰਪੁਰਬ ਦੇ ਸ਼ੁਭ ਮੌਕੇ ਗੁਰਦੁਆਰਾ ਯਾਦਵਾਰ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕ ਤੇ ਅਰਦਾਸ ਨਾਲ ਕੀਤੀ। ਗੁਰੂ ਨਾਨਕ ਦੇਵ ਜੀ ਦੇ ਪ੍ਰੇਮ, ਸ਼ਾਂਤੀ ਤੇ ਭਾਈਚਾਰੇ ਦੀਆਂ ਸਿੱਖਿਆਵਾਂ ਨੂੰ ਦਿਲ ਨਾਲ ਲਗਾ ਕੇ ਅਸੀਂ ਭਾਰਤ ਜੋੜੋ ਦੇ ਇਸ ਸੰਕਲਪ ਨੂੰ ਪੂਰਾ ਕਰਾਂਗੇ।

ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ।

Exit mobile version