ਰਾਹੁਲ ਗਾਂਧੀ ਜੱਲੀਆਂਵਾਲਾ ਬਾਗ਼ ਵਿਖੇ ਸ਼ਹੀਦਾਂ ਅੱਗੇ ਹੋਏ ਨਤਮਸਤਕ

ਰਾਹੁਲ ਗਾਂਧੀ ਜੱਲੀਆਂਵਾਲਾ ਬਾਗ਼ ਵਿਖੇ ਸ਼ਹੀਦਾਂ ਅੱਗੇ ਹੋਏ ਨਤਮਸਤਕ

SHARE

ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਨੂੰ ਅੱਜ 100 ਸਾਲ ਪੂਰੇ ਹੋ ਗਏ।  ਦੇਸ਼ ਵਿਚ ਵੋਟਾਂ ਹੋਣ ਕਾਰਨ ਇਸ ਇਤਿਹਾਸਿਕ ਦਿਹਾੜੇ ਨੂੰ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ ਅਤੇ ਲੋਕ ਬਾਗ਼ ਵਿਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।  ਇਸ ਦੇ ਤਹਿਤ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਲਿਆਂਵਾਲਾ ਬਾਗ਼ ਪਹੁੰਚੇ , ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।  ਰਾਹੁਲ ਗਾਂਧੀ ਨੇ ਸ਼ਹੀਦੀ ਸਮਾਰਕ ਵਿਖੇ ਫੁੱਲ ਮਾਲਾਵਾਂ ਭੇਂਟ ਕਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਇਸ ਦੌਰਾਨ ਰਾਹੁਲ ਗਾਂਧੀ ਸਮੇਤ ਕਿਸੇ ਵੀ ਲੀਡਰ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਇਸ ਤੋਂ ਪਹਿਲਾਂ ਬੀਤੀ ਸ਼ਾਮ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਬੀਪੀ ਸਿੰਘ ਬਦਨੌਰ ਨੇ ਸ਼ਹੀਦਾਂ ਦੀ ਯਾਦ ਵਿੱਚ ਕੱਢੇ ਜਾ ਰਹੇ ਕੈਂਡਲ ਮਾਰਚ ਵਿੱਚ ਭਾਗ ਲਿਆ।  ਇਸ ਕੈਂਡਲ ਮਾਰਚ ਵਿੱਚ ਸਿਆਸੀ ਆਗੂਆਂ ਤੋਂ ਇਲਾਵਾ ਕਈ ਧਾਰਮਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੇ ਵੀ ਹਿੱਸਾ ਲਿਆ।

ਤੁਹਾਨੂੰ ਦੱਸ ਦਈਏ ਕਿ ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸ਼ਤਾਬਦੀ ਵਰ੍ਹੇ ਮੌਕੇ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਅਲੱਗ ਅਲੱਗ ਸਮਾਰੋਹ ਕਰਵਾਏ ਜਾ ਰਹੇ ਹਨ।  ਦੁਪਹਿਰ ਬਾਅਦ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੇਂਦਰ ਸਰਕਾਰ ਦੇ ਸਮਾਰੋਹ ‘ਚ ਹਾਜ਼ਰੀ ਲਗਵਾਉਣਗੇ।  ਇਸ ਦੌਰਾਨ ਉੱਪ ਰਾਸ਼ਟਰਪਤੀ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਇਕ ਸਿੱਕਾ ਵੀ ਜਾਰੀ ਕੀਤਾ ਜਾਵੇਗਾ।

Short URL:tvp http://bit.ly/2ZatTBl

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab