Site icon TV Punjab | Punjabi News Channel

ਮੋਦੀ ਖਿਲਾਫ ਬੋਲ ਰਾਹੁਲ ਗਾਂਧੀ ਨੇ ਗਵਾਈ ਲੋਕ ਸਭਾ ਦੀ ਮੈਂਬਰਸ਼ਿਪ

ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਬੋਲਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਹਿੰਗਾ ਪਿਆ ਹੈ । ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ ਚਾਰ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਨ੍ਹਾਂ ਨੂੰ ਤੁਰੰਤ ਜ਼ਮਾਨਤ ਵੀ ਮਿਲ ਗਈ। ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਸਜ਼ਾ ਖ਼ਿਲਾਫ਼ ਉੱਚ ਅਦਾਲਤ ਵਿੱਚ ਅਪੀਲ ਕਰਨ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ।

ਸਾਲ 2019 ਦੇ ‘ਮੋਦੀ ਸਰਨੇਮ’ ਬਾਰੇ ਉਨ੍ਹਾਂ ਦੀ ਇਕ ਟਿੱਪਣੀ ਨਾਲ ਜੁੜੇ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਵਿੱਚ ਰਾਹੁਲ ਗਾਂਧੀ ਨੂੰ ਵੱਧ ਤੋਂ ਵੱਧ ਸਜ਼ਾ ਦੇਣ ਦੀ ਮੰਗ ਕੀਤੀ ਸੀ। ਹੁਣ ਇਹ ਮਾਮਲਾ ਅਪਰਧਿਕ ਨਾ ਰਹਿ ਕੇ ਸਿਆਸੀ ਵੀ ਹੋ ਗਿਆ ਹੈ। ਕਾਂਗਰਸ ਨੇ ਵਿਰੋਧੀ ਧਿਰ ਦੇ ਆਗੂਆਂ ਦੀ ਸ਼ੁੱਕਰਵਾਰ ਨੂੰ ਇੱਕ ਮੀਟਿੰਗ ਵੀ ਸੱਦੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਰਾਹੁਲ ਗਾਂਧੀ ਵੀਰਵਾਰ ਨੂੰ ਸੂਰਤ ਦੀ ਅਦਾਲਤ ‘ਚ ਮੌਜੂਦ ਸਨ। ਰਾਹੁਲ ਗਾਂਧੀ ਦੇ ਵਕੀਲਾਂ ਦੀ ਟੀਮ ਨੇ ਮੀਡੀਆ ਨੂੰ ਦੱਸਿਆ ਕਿ ਸੁਣਵਾਈ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਆਪਣੇ ਬਿਆਨ ਨਾਲ ਕਿਸੇ ਭਾਈਚਾਰੇ ਨੂੰ ਠੇਸ ਨਹੀਂ ਸਨ ਪਹੁੰਚਾਉਣਾ ਚਾਹੁੰਦੇ। ਰਾਹੁਲ ਗਾਂਧੀ ਨੇ ਕਥਿਤ ਤੌਰ ‘ਤੇ ਬਿਆਨ ਦਿੱਤਾ ਸੀ, “ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਵੇਂ ਹੈ?”

Exit mobile version