● On air now · ਟੀਵੀ ਪੰਜਾਬ

Punjabi News · Since 2013

Breaking

ਰਾਜਾ ਵੜਿੰਗ ਨੇ ਟਵੀਟ ਕਰਕੇ ‘ਆਪ’ ਨੂੰ ਜਿੱਤ ਦੀ ਦਿੱਤੀ ਵਧਾਈ

ਜਲੰਧਰ: ਜਲੰਧਰ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਗਾਤਾਰ ਜਿੱਤ ਵੱਲ ਵਧ ਰਹੇ ਹਨ। We humbly accept people's mandate! I thank party workers, volunteers, supporters and the entire @INCPunjab leadership, for the hard work &…


ਜਲੰਧਰ: ਜਲੰਧਰ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਗਾਤਾਰ ਜਿੱਤ ਵੱਲ ਵਧ ਰਹੇ ਹਨ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਅਸੀਂ ਜਨਤਾ ਦੇ ਫਤਵੇ ਨੂੰ ਸਵੀਕਾਰ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਸਮਰਥਕਾਂ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਜਲੰਧਰ ਉਪ ਚੋਣ ਲਈ ਸਾਰਿਆਂ ਨੇ ਬਹੁਤ ਮਿਹਨਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਸੁਸ਼ੀਲ ਰਿੰਕੂ ਨੂੰ ਜਿੱਤ ਲਈ ਵਧਾਈ ਦਿੱਤੀ ਹੈ।


Filed under