Site icon TV Punjab | Punjabi News Channel

ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ, ਜਥੇਦਾਰ ਸ਼੍ਰੀ ਅਕਾਲ ਤਖਤ ਦੀ ਅਪੀਲ ‘ਤੇ ਲਿਆ ਫੈਸਲਾ

ਡੈਸਕ- ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ ਮਗਰੋਂ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਦਰਅਸਲ, ਸ਼ੁੱਕਰਵਾਰ ਨੂੰ ਇੱਕ ਉੱਚ-ਪੱਧਰੀ ਵਫ਼ਦ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ । ਇਸ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਿਲ ਸਨ।

ਇਸ ਵਫਦ ਵੱਲੋਂ ਲਗਭਗ 1 ਇੱਕ ਘੰਟਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ । ਭਾਈ ਰਾਜੋਆਣਾ ਨਾਲ ਮੁਲਾਕਾਤ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਇਹ ਹੜਤਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਪਵਿੱਤਰ ਜਲ ਛਕ ਕੇ ਖਤਮ ਕੀਤੀ। ਉੱਥੇ ਹੀ ਭਾਈ ਰਾਜੋਆਣਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ 31 ਦਸੰਬਰ 2023 ਤੱਕ ਉਨ੍ਹਾਂ ਦੇ ਕੇਸ ਬਾਰੇ ਫੈਸਲਾ ਨਹੀਂ ਲੈਂਦੀ ਤਾਂ ਸ਼੍ਰੋਮਣੀ ਕਮੇਟੀ ਰਹਿਮ ਦੀ ਅਪੀਲ ਵਾਪਸ ਲਵੇ।

Exit mobile version