ਰਾਜ ਸਭਾ ਅਤੇ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ : ਰਾਜ ਸਭਾ ਅਤੇ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਲੋਕ ਸਭਾ ਅਤੇ ਰਾਜ ਸਭਾ ਦੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਬੈਠਕ ਕੀਤੀ ਗਈ। ਇਸ ਬੈਠਕ ਵਿਚ ਅਕਾਲੀ ਦਲ,ਬਸਪਾ ਅਤੇ ਆਮ ਆਦਮੀ ਪਾਰਟੀ ਸ਼ਾਮਿਲ ਨਹੀਂ ਹੋਈਆਂ। ਅਕਾਲੀ ਦਲ ਦੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਨੇ ਨਹੀਂ ਬੁਲਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਸਮੁੱਚਾ ਵਿਰੋਧੀ ਧਿਰ ਖੇਤੀ ਕਾਨੂੰਨਾਂ ਵਰਗੇ ਮੁੱਦਿਆਂ ‘ਤੇ ਇਕਜੁੱਟ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਇਹ ਤਾਨਾਸ਼ਾਹੀ ਦੀ ਸਰਕਾਰ ਹੈ।

ਟੀਵੀ ਪੰਜਾਬ ਬਿਊਰੋ