ਵੱਡੀ ਖ਼ਬਰ : ਬਲਾਤਕਾਰੀ ਸਾਧ ਰਾਮ ਰਹੀਮ ਕਾਤਲ ਕਰਾਰ

ਵੱਡੀ ਖ਼ਬਰ : ਬਲਾਤਕਾਰੀ ਸਾਧ ਰਾਮ ਰਹੀਮ ਕਾਤਲ ਕਰਾਰ

SHARE

ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਕੋਰਟ ਨੇ ਇੱਕ ਹੋਰ ਝਟਕਾ ਦੇ ਦਿੱਤਾ। ਡੇਰਾ ਮੁਖੀ ਨੂੰ ਅਦਾਲਤ ਨੇ ਪੱਤਰਕਾਰ ਛੱਤਰਪਤੀ ਕਤਲ ਮਾਮਲੇ ‘ਚ ਵੀ ਮੁਜਰਮ ਕਰਾਰ ਦਿੱਤਾ ਗਿਆ ਹੈ। ਰਾਮ ਰਹੀਮ ਦੇ ਨਾਲ ਤਿੰਨ ਹੋਰਨਾਂ ਕੁਲਦੀਪ ਸਿੰਘ, ਨਿਰਮਲ ਸਿੰਘ ਤੇ ਕ੍ਰਿਸ਼ਨ ਲਾਲ ਨੂੰ ਵੀ ਮੁਜਰਮ ਕਰਾਰ ਦਿੱਤਾ ਗਿਆ ਹੈ। 17 ਜਨਵਰੀ ਨੂੰ ਰਾਮ ਰਹੀਮ ਦੀ ਸਜ਼ਾ ਦਾ ਐਲਾਨ ਹੋਵੇਗਾ।

ਇਸ ਤੋਂ ਪਹਿਲਾਂ ਸਾਲ 2017 ਵਿੱਚ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਕਾਫ਼ੀ ਹਿੰਸਾ ਭੜਕ ਗਈ ਸੀ। ਇਸ ਵਾਰ ਅਜਿਹੇ ਹਾਲਾਤ ਨਾ ਬਣਨ , ਇਸ ਲਈ ਸਾਵਧਾਨੀ ਵਰਤੀ ਗਈ ਹੈ। ਜਿਸਦੇ ਮੱਦੇਨਜ਼ਰ ਅੱਜ ਦੀ ਸੁਣਵਾਈ ਵੀਡੀੳ ਕਾਨਰੰਸਿੰਗ ਰਾਹੀਂ ਹੀ ਕੀਤੀ ਗਈ।

ਮਾਮਲਾ 2002 ਦਾ ਹੈ ਜਦੋਂ ਡੇਰੇ ਦੇ ਕਾਰਕੁਨਾਂ ਵੱਲੋਂ ‘ਪੂਰਾ ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛੱਤਰਪਤੀ ਦਾ ਉਸ ਦੇ ਘਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਸੀਬੀਆਈ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਹੈ।

 

Short URL:tvp http://bit.ly/2SPZZyL

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab