ਡੈਸਕ – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ‘ਤੇ ਬਾਹਰ ਆਵੇਗਾ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਨੂੰ ਫਿਰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਨੂੰ ਅੱਜ ਨੌਵੀਂ ਵਾਰ ਪੈਰੋਲ ਦਿੱਤੀ ਗਈ ਹੈ। ਫਿਲਹਾਲ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਸਮੇਂ ਉਹ ਯੂਪੀ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ। ਸੂਤਰਾਂ ਮੁਤਾਬਕ ਰਾਮ ਰਹੀਮ ਅੱਜ ਸ਼ਾਮ ਜਾਂ ਭਲਕੇ ਤੱਕ ਜੇਲ੍ਹ ਵਿੱਚੋਂ ਬਾਹਰ ਆ ਸਕਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਸਤੰਬਰ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ।
ਮੁੜ ਜੇਲ੍ਹ ‘ਚੋਂ ਬਾਹਰ ਆਵੇਗਾ ਰਾਮ ਰਹੀਮ, ਮਿਲੀ 50 ਦਿਨਾਂ ਦੀ ਪੈਰੋਲ
