Site icon TV Punjab | Punjabi News Channel

ਗਾਇਕ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ – ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਵੋਹਰਾ ਦੀ ਗੱਡੀ ਜਲੰਧਰ ਦੇ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ । ਮੈਨੇਜਰ ਡਿਪਟੀ ਵੋਹਰਾ ਦੀ ਮੌਤ ਤੇ ਰਣਜੀਤ ਬਾਵਾ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਨੇ ਦੁੱਖ ਪ੍ਰਗਟਾਉਂਦਿਆਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ , ਭਰਾ ਹਾਲੇ ਅਸੀ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ। ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ। ਮੈ ਕਿੱਥੋ ਲੱਭੂ ਤੇਰੇ ਵਰਗਾ ਇਮਾਨਦਾਰ, ਦਲੇਰ ਤੇ ਦਿਲ ਦਾ ਰਾਜਾ ਭਰਾ, ਅਲਵਿਦਾ ਭਰਾ। ਮੇਰੀ ਸੱਜੀ ਬਾਂਹ ਭੱਜ ਗਈ ਅੱਜ ਮਾੜਾ ਕੀਤਾ ਰੱਬਾ ਬਹੁਤ।”

ਦੱਸ ਦੇਈਏ ਕਿ ਡਿਪਟੀ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਸਬੰਧੀ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 12 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਪਿੰਡ ਲਿੱਧੜਾਂ ਨੇੜੇ ਇੱਕ ਕਾਰ ਪੁਲ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ । ਜਿਸ ਵਿੱਚ ਕਾਰ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ।

Exit mobile version