Site icon TV Punjab | Punjabi News Channel

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਲੁਧਿਆਣਾ ਤੋਂ ਕਾਂਗਰਸੀ MP ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਿਲ

ਡੈਸਕ- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸੀ MP ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਦੱਸ ਦੇਈਏ ਕਿ MP ਰਵਨੀਤ ਸਿੰਘ ਬਿੱਟੂ ਸਾਬਕਾ CM ਬੇਅੰਤ ਸਿੰਘ ਦੇ ਪੋਤੇ ਹਨ। ਇਸ ਤੋਂ ਪਹਿਲਾਂ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ‘ਚ ਜਾ ਚੁੱਕੇ ਹਨ। ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਅਜਿਹੇ ਸਮੇਂ ਰਵਨੀਤ ਬਿੱਟੂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਿੱਟੂ ਕਾਂਗਰਸ ਦੀ ਟਿਕਟ ‘ਤੇ ਲਗਾਤਾਰ 3 ਵਾਰ ਸਾਂਸਦ ਰਹਿ ਚੁੱਕੇ ਹਨ। 2019 ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਚੋਣ ਜਿੱਤੀ ਸੀ। ਇਸ ਦੇ ਬਾਅਦ 2014 ਤੇ 2019 ਦੀਆਂ ਚੋਣਾਂ ਵਿਚ ਉਹ ਲੁਧਿਆਣਾ ਲੋਕ ਸਭਾ ਸੀਟ ਤੋਂ ਸਾਂਸਦ ਚੁਣੇ ਗਏ।

ਰਵਨੀਤ ਬਿੱਟੂ ਨੇ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣ ਕੇ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ। ਬਿੱਟੂ ਕਾਂਗਰਸ ਪਾਰਟੀ ਵਿਚ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ। ਰਾਹੁਲ ਗਾਂਧੀ ਦੀ ਪਹਿਲ ‘ਤੇ ਹੀ ਉਨ੍ਹਾਂ ਨੂੰ 2009 ਵਿਚ ਪੰਜਾਬ ਦੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦਾ ਟਿਕਟ ਮਿਲਿਆ। 2014 ਵਿਚ ਕਾਂਗਰਸ ਪਾਰਟੀ ਨੇ ਰਵਨੀਤ ਬਿੱਟੂ ਦੀ ਸੀਟ ਬਦਲਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਸੰਸਦੀ ਸੀਟ ਤੋਂ ਉਮੀਦਵਾਰ ਬਣਾਇਆ। ਬਿੱਟੂ ਲੁਧਿਆਣਾ ਤੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਸਾਂਸਦ ਬਣੇ।

Exit mobile version