ਸੁਖਬੀਰ ਬਾਦਲ ਦੇ ਖਿਲਾਫ ਅਕਾਲੀ ਦਲ ‘ਚ ਬਗਾਵਤ, ਸੀਨੀਅਰਾਂ ਨੇ ਕੀਤਾ ਐਲਾਨ

ਡੈਸਕ- ਸ਼੍ਰੋਮਣੀ ਅਕਾਲੀ ਦਲ ਜੋ ਪੰਥ ਅਤੇ ਪੰਜਾਬ ਦੀ ਭਲਾਈ ਲਈ ਹੋਂਦ ਵਿੱਚ ਆਇਆ ਸੀ ਨੇ ਦੇਸ਼ ਅਤੇ ਦੁਨੀਆਂ ਵਿੱਚ ਮਾਨਵੀ ਹੱਕਾਂ ਲਈ ਕੌਮ ਦੀ ਪੰਥਕ ਮਰਿਆਦਾ ਤੇ ਪੰਥਕ ਹਿੱਤਾਂ ਲਈ ਤੇ ਦੇਸ਼ ਵਿੱਚ ਫੈਡਰਲ ਢਾਂਚੇ ਲਈ ਸੰਘਰਸ਼ ਕਰ ਕੇ ਆਪਣੀ ਪਹਿਚਾਣ ਬਣਾਈ ਸੀ। ਲੋਕ ਹਿਤਾਂ ਲਈ ਤੇ ਪੰਜਾਬ ਦੀ ਭਲਾਈ ਲਈ ਸੰਘਰਸ਼ ਕਰਕੇ ਕਈ ਵਾਰ ਸੂਬੇ ਵਿੱਚ ਤੇ ਦੇਸ਼ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਕੀਤਾ। ਪਿਛਲੇ ਸਮੇਂ ਵਿੱਚ ਕਈ ਕੁਤਾਹੀਆਂ ਤੇ ਗਲਤ ਫੈਸਲਿਆਂ ਕਰਕੇ ਅੱਜ ਪਾਰਟੀ ਅਰਸ਼ ਤੋਂ ਫਰਸ ਤੇ ਪਹੁੰਚ ਗਈ ਹੈ ਅੱਜ ਦੀ ਹੋਈ ਇਕੱਤਰਤਾ ਵਿੱਚ ਪੰਜਾਬ ਅਤੇ ਪੰਥ ਦਰਦੀਆਂ ਨੇ ਡੂੰਘੀ ਵਿਚਾਰ ਚਰਚਾ ਕੀਤੀ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ ਤੇ ਲਿਜਾਣ ਲਈ “ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ” ਦਾ 1 ਜੁਲਾਈ ਨੂੰ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਤੋਂ ਬਾਅਦ ਕੀਤਾ ਜਾਵੇਗਾ।

1 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪਿਛਲੇ ਸਮੇਂ ਵਿੱਚ ਹੋਈਆਂ ਗਲਤੀਆਂ ਅਤੇ ਖਾਮੀਆਂ ਲਈ ਖਿਮਾਂਯਾਚਨਾ ਪੱਤਰ ਦਿੱਤਾ ਜਾਵੇਗਾ। ਅਰਦਾਸ ਕੀਤੀ ਜਾਵੇਗੀ ਤਾਂ ਕਿ ਅੱਗੇ ਤੋਂ ਕੋਈ ਕੁਤਾਹੀ ਨਾ ਹੋਵੇ ਉਸ ਦੀ ਸਮਰੱਥਾ ਤੇ ਸਮੱਤ ਗੁਰੂ ਸਾਹਿਬ ਸਾਨੂੰ ਆਪ ਬਖਸ਼ਣ। ਜਿਸ ਨਾਲ ਸ੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਹੋ ਸਕੇ। 1 ਜੁਲਾਈ 2024 ਨੂੰ ਸ੍ਰੋਮਣੀ ਅਕਾਲੀ ਦਲ ਨਾਲ ਜੁੜੇ ਸਾਰੇ ਅਹੁੱਦੇਦਾਰ ਸਹਿਬਾਨ ਤੇ ਸ੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਜੁੜੇ ਸਿੱਧੇ ਜਾਂ ਅਸਿੱਧੇ ਤੌਰ ਵਿਅਕਤੀਆਂ ਨੂੰ ਬੇਨਤੀ ਕੀਤੀ ਹੈ ਕਿ ਸਵੇਰੇ 10 ਵਜੇ ਤੋਂ 11 ਵਜੇ ਤੱਕ ਪਹੁੰਚ ਕੇ ਖਿਮਾਂਯਾਚਨਾ ਪੱਤਰ ਤੇ ਦਸਤਖਤ ਕਰਨ ਤਾਂ ਕਿ ਸਾਡੇ ਤੋਂ ਹੋਏ ਗੁਨਾਹਾਂ ਤੇ ਭੁੱਲਾਂ ਸੰਬੰਧੀ ਮੁਆਫ਼ੀ ਮੰਗ ਸਕੀਏ। ਉਸ ਉਪਰੰਤ ਠੀਕ 11.15 ਵਜੇ ਅਰਦਾਸ ਕਰਕੇ ਮੁਆਫੀਨਾਮਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਦਫ਼ਤਰ ਦਿੱਤਾ ਜਾਵੇਗਾ।

ਇਹ ਵੀ ਮਹਿਸੂਸ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਆਮ ਲੋਕਾਂ ਨਾਲੋਂ ਸੰਪਰਕ ਖਤਮ ਹੋ ਰਿਹਾ ਸੀ ਜਿਸ ਨਾਲ ਲੋਕਾਂ ਵਿੱਚ ਨਿਰਾਸ਼ਤਾ ਪੈਦਾ ਹੋਈ ਤੇ ਲੋੜ ਹੈ ਸ਼੍ਰੋਮਣੀ ਅਕਾਲੀ ਦਲ ਤੋਂ ਦੂਰ ਹੋ ਗਏ ਲੋਕਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਤੇ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕਰਨ ਲਈ “ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ” ਨੂੰ ਪ੍ਰਚੰਡ ਕੀਤਾ ਜਾਵੇਗਾ। ਇਸ ਇਕੱਤਰਤਾ ਵਿੱਚ ਇਹ ਵੀ ਵਿਚਾਰ ਕੀਤਾ ਗਿਆ ਕਿ ਕੋਈ ਨਿਰਪੱਖ ਰਾਜਨੀਤਿਕ ਤੇ ਧਾਰਮਿਕ ਸੁਮੇਲ ਵਾਲੀ ਸ਼ਖਸ਼ੀਅਤ ਨੂੰ ਅਗਵਾਈ ਕਰਨ ਲਈ ਅਪੀਲ ਕੀਤੀ ਜਾਵੇ ਅਤੇ ਤਾਂ ਕਿ ਪੰਥਕ ਏਜੰਡਾ ਤੈਅ ਕੀਤਾ ਜਾ ਸਕੇ ਤੇ ਲੋਕ ਦੀਆਂ ਇਛਾਵਾ ਤੇ ਖਰਾ ਉਤਰ ਸਕੀਏ।

ਇਹ ਵੀ ਮਤਾ ਪਾਸ ਕੀਤਾ ਗਿਆ ਕਿ ਅੱਜ ਦੇ ਦਿਨ ਜੋ ਦੇਸ਼ ਵਿੱਚ ਸਮੇਂ ਦੀ ਹਕੂਮਤ ਵੱਲੋਂ ਐਮਰਜਂਸੀ ਲਗਾਈ ਗਈ ਸੀ ਉਸ ਦੀ ਸਰਬਸੰਮਤੀ ਨਾਲ ਨਿੰਦਾ ਕੀਤੀ ਜਾਂਦੀ ਹੈ । ਇਹ ਵੀ ਮਤਾ ਪਾਸ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਜਾਂਦੀ ਹੈ ਅਤੇ ਉਹਨਾਂ ਵਿਰੁੱਧ ਤੇ ਉਹਨਾਂ ਦੇ ਸਾਥੀਆਂ ਨੂੰ ਡਿਬਰੂਗੜ ਜੇਲ ਵਿੱਚ ਜਾਂ ਹੋਰ ਜੇਲ੍ਹਾਂ ਵਿੱਚ ਕੈਦ ਹਨ ਉਹਨਾਂ ਵਿਰੁੱਧ ਜੋ ਐਨਐਸਏ ਲਗਾਈ ਗਈ ਹੈ ਉਸ ਨੂੰ ਵੀ ਤੁਰੰਤ ਖਤਮ ਕਰਕੇ ਰਿਹਾਈ ਦੀ ਮੰਗ ਕੀਤੀ ਗਈ ਹੈ।

ਇਸ ਸਮੇਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜੰਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਪ੍ਰਮਿੰਦਰ ਸਿੰਘ ਢੀਡਸਾ, ਗੁਰਪ੍ਰਤਾਪ ਸਿੰਘ ਵਡਾਲਾ ਸਾਰੇ ਕੋਰ ਕਮੇਟੀ ਮੈਂਬਰ, ਸੰਤਾ ਸਿੰਘ ਉਮੈਦਪੁੱਰੀ, ਭਾਈ ਮਨਜੀਤ ਸਿੰਘ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਗਗਨਜੀਤ ਸਿੰਘ ਬਰਨਾਲਾ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਹਲਕਾ ਇੰਨਚਾਰਜ ਤੇ ਸਾਰੇ ਸੀਨੀਅਰ ਮੀਤ ਪ੍ਰਧਾਨ , ਸੁੱਚਾ ਸਿੰਘ ਛੋਟੇਪੁੱਰ ਮੈਂਬਰ ਸਲਾਹਕਾਰ ਬੋਰਡ, ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਹਲਕਾ ਇੰਨਚਾਰਜ, ਸਰਵਨ ਸਿੰਘ ਫਿਲੌਰ ਸਾਬਕਾ ਮੰਤਰੀ, ਜਸਟਿਸ ਨਿਰਮਲ ਸਿੰਘ, ਸੰਤ ਬਲਬੀਰ ਸਿੰਘ ਘੁੰਨਸ, ਸੁਖਵਿੰਦਰ ਸਿੰਘ ਔਲਖ, ਕਰਨੈਲ ਸਿੰਘ ਪੰਜੋਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਇੰਨਚਾਰਜ ਸਨੌਰ, ਭੁਪਿੰਦਰ ਸਿੰਘ ਸ਼ੇਖੂਪੁੱਰ ਹਲਕਾ ਇੰਨਚਾਰਜ ਘਨੌਰ, ਜਸਪਾਲ ਸਿੰਘ ਚੱਠਾ ਹਲਕਾ ਇੰਨਚਾਰਜ ਪਟਿਆਲ਼ਾ ਦਿਹਾਤੀ, ਜਰਨੈਲ ਸਿੰਘ ਕਰਤਾਰਪੁੱਰ ਅਤੇ ਸੁਖਵਿੰਦਰ ਸਿੰਘ ਰਾਜਲਾ ਦੋਨੋ ਜਿਲਾ ਪ੍ਰਧਾਨ ਪਟਿਆਲ਼ਾ, ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਡਰਾਂ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ, ਜਥੇਦਾਰ ਜਗਜੀਤ ਸਿੰਘ ਗਾਬਾ, ਹਰੀ ਸਿੰਘ ਪ੍ਰੀਤ ਟਰੈਕਟਰ, ਜਗਜੀਤ ਸਿੰਘ ਕੋਹਲੀ, ਹਰਿੰਦਰਪਾਲ ਸਿੰਘ ਟੌਹੜਾ, ਸੁਖਵੰਤ ਸਿੰਘ ਸਰਾਉ, ਸਤਵਿੰਦਰ ਸਿੰਘ ਢੱਟ, ਅਮਰਦੀਪ ਸਿੱਘ ਸੌਨੂੰ ਲਿਬੜਾ, ਮਿਠੂ ਸਿੰਘ ਕਾਹਨੇਕੇ, ਹਰਬੰਸ ਸਿੰਘ ਮੰਝਪੁੱਰ, ਰਣਧੀਰ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ, ਟੋਨੀ ਭੱਠੇਵਾਲਾ, ਗੁਰਪ੍ਰੀਤ ਸਿੰਘ ਚੀਮਾਂ, ਪਰਮਿੰਦਰ ਸਿੰਘ ਪੰਨੂੰ, ਸੁੱਚਾ ਸਿੰਘ ਆਦਿ ਹਾਜ਼ਰ ਸਨ।