ਸੈਨਿਕ ਵੋਕੇਸ਼ਨ ਟਰੇਨਿੰਗ ਸੈਂਟਰ ‘ਚ ਠੇਕੇ ਦੇ ਅਧਾਰ ‘ਤੇ ਹੋਵੇਗੀ ਸਟਾਫ਼ ਦੀ ਭਰਤੀ

ਜਲੰਧਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ, ਜਲੰਧਰ ਵਿਖੇ 11 ਮਹੀਨੇ ਲਈ ਠੇਕੇ ਦੇ ਆਧਾਰ ‘ਤੇ ਸਟਾਫ਼ ਦੀ ਨਿਯੁਕਤੀ ਕੀਤੀ ਜਾਣੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ.) ਨੇ ਦੱਸਿਆ ਕਿ 11 ਮਹੀਨੇ ਲਈ ਠੇਕੇ ਦੇ ਅਧਾਰ ‘ਤੇ ਐਜੂਕੇਸ਼ਨ ਇੰਸਟਰੱਕਟਰ , ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) ਅਤੇ ਪਾਰਟ ਟਾਈਮ ਕਲਰਕ ਦੀ ਨਿਯੁਕਤੀ ਕੀਤੀ ਜਾਣੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਦੀਆਂ ਦੋ ਅਸਾਮੀਆਂ ਹਨ, ਜਿਸ ਲਈ ਉਮੀਦਵਾਰ ਦੀ ਯੋਗਤਾ ਰਿਟਾਇਰਡ ਜੇ.ਸੀ.ਓ./ਹਵਲਦਾਰ (ਆਰਮੀ ਐਜੂਕੇਸ਼ਨ ਕੋਰ ) ਜਾਂ ਸਾਬਕਾ ਸੈਨਿਕ ਜਾਂ ਸਾਬਕਾ ਸੈਨਿਕ ਦੇ ਆਸ਼ਰਿਤ ਸਾਇੰਸ ਤੇ ਹਿਸਾਬ ਵਿਸ਼ੇ ਨਾਲ ਗ੍ਰੈਜੂਏਟ ਹੋਣੀ ਚਾਹੀਦੀ ਹੈ।

ਇਸੇ ਤਰ੍ਹਾਂ ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸਾਬਕਾ ਸੈਨਿਕ ਨਾਲ ਲਾਂਗ ਪੀ. ਟੀ. ਕੁਆਲੀਫਾਈਡ ਕੋਰਸ (ਮੈਡੀਕਲ ਸ਼ੇਪ ਵਨ) ਹੋਵੇ ਤੇ ਪਾਰਟ ਟਾਈਮ ਕਲਰਕ ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸਾਬਕਾ ਸੈਨਿਕ ਕਲਰਕ (ਜੀ.ਡੀ.) ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਨੂੰ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਅਤੇ ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) ਨੂੰ ਪ੍ਰਤੀ ਮਹੀਨਾ 12 ਹਜ਼ਾਰ ਰੁਪਏ ਮਾਣ ਭੱਤਾ ਅਤੇ ਪਾਰਟ ਟਾਈਮ ਕਲਰਕ ਨੂੰ 8500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਵੇਰਵਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ , ਸ਼ਾਸਤਰੀ ਮਾਰਕਿਟ, ਲਾਡੋਵਾਲੀ ਰੋਡ, ਜਲੰਧਰ ਵਿਖੇ 17 ਅਕਤੂਬਰ 2021 ਸ਼ਾਮ 5 ਵਜੇ ਤੱਕ ਜਮ੍ਹਾ ਕਰਵਾ ਸਕਦੇ ਹਨ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਆਈਲੈਟਸ ਦੇ ਕੋਰਸ ਲਈ ਦਾਖ਼ਲਾ ਸ਼ੁਰੂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿਖੇ ਆਈਲੈਟਸ ਦੇ ਕੋਚਿੰਗ ਸੈਂਟਰ ਵਿਚ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਵੱਲੋਂ ਚਲਾਏ ਜਾਣ ਵਾਲੇ ਸੈਂਟਰ ਵਿਚ ਯੋਗ ਤੇ ਤਜਰਬੇਕਾਰ ਵਿਸ਼ਾ ਮਾਹਰ ਇੰਸਟਰੱਕਟਰ ਵੱਲੋਂ ਸਿਖਿਆਰਥੀਆਂ ਨੂੰ ਆਈਲੈਟਸ ਦੀ ਕੋਚਿੰਗ ਦਿੱਤੀ ਜਾਵੇਗੀ।

ਇਸ ਸੈਂਟਰ ਵਿਚ ਆਈਲੈਟਸ ਦੇ ਕੋਰਸ ਲਈ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਤੇ ਆਸ਼ਰਿਤਾਂ ਦਾ ਦਾਖਲਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਖਾਲੀ ਸੀਟਾਂ ਹੋਣ ਦੀ ਹਾਲਤ ਵਿੱਚ ਇਹ ਸਿਵਲੀਅਨ ਸਿਖਿਆਰਥੀਆਂ ਵਿਚੋਂ ਭਰੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਕੋਰਸ ਬਹੁਤ ਹੀ ਘੱਟ ਫੀਸਾਂ ‘ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਆਈਲੈਟਸ ਦੇ ਕੋਰਸ ਲਈ ਦਾਖ਼ਲਾ ਲੈਣ ਦੀ ਅਪੀਲ ਕੀਤੀ।

ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਟੈਲੀਫੋਨ ਨੰ:98154-65556 ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

ਟੀਵੀ ਪੰਜਾਬ ਬਿਊਰੋ