Site icon TV Punjab | Punjabi News Channel

ਕਾਂਗਰਸ, ਭਾਜਪਾ ਅਤੇ ‘ਆਪ’ ਦੇ ਨੇਤਾਵਾਂ ਨੂੰ ਪੰਜਾਬ ਹਾਈਕੋਰਟ ਤੋਂ ਵੱਡੀ ਰਾਹਤ, ਕੇਸ ਕੀਤੇ ਰੱਦ

ਡੈਸਕ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਸਣੇ ‘ਆਪ’ ਤੇ ਭਾਜਪਾ ਦੇ ਕਈਵੱਡੇ ਨੇਤਾਵਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਖਿਲਾਫ ਦਰਜ ਐੱਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਸਾਰੇ ਨੇਤਾਵਾਂ ਖਿਲਾਫ 2021 ਵਿਚ ਕੋਵਿਡ ਪ੍ਰੋਟੋਕਾਲ ਤੋੜਨ ਨੂੰ ਲੈ ਕੇ FIR ਦਰਜ ਕੀਤੀ ਗਈ ਸੀ।

ਜਿਹੜੇ ਨੇਤਾਵਾਂ ਨੂੰ ਅੱਜ ਹਾਈਕੋਰਟ ਨੇ ਰਾਹਤ ਦਿੱਤੀ ਹੈ ਉਨ੍ਹਾਂ ਵਿਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਸਣੇਆਪ ਦੇ ਬੁਲਾਰੇ ਮਲਵਿੰਦਰ ਕੰਗ, ਅਰੁਣ ਨਾਰੰਗ ਦੇ ਇਲਾਵਾ ਭਾਜਪਾ ਦੇ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵ ਗੁਪਤਾ, ਬਲਦੇਵ ਚਾਵਲਾ, ਤੀਕਸ਼ਣ ਸੂਦ, ਸੁਭਾਸ਼ ਸ਼ਮਾ, ਮਾਸਟਰ ਮੋਹਨ ਲਾਲ, ਸੁਰਜੀਤ ਕੁਮਾਰ ਜਿਆਣੀ ਤੇ ਕੇ.ਡੀ. ਭੰਡਾਰੀ ਦੇ ਨਾਂ ਸ਼ਾਮਲ ਹਨ। ਇਨ੍ਹਾਂ ਸਾਰਿਆਂ ਖਿਲਾਫ ਆਈਪੀਸੀ ਦੀ ਧਾਰਾ 188 ਤਹਿਤ ਵੱਖ-ਵੱਖ ਥਾਵਾਂ ‘ਤੇ FIR ਦਰਜ ਕੀਤੀ ਗਈ ਸੀ।

Exit mobile version