● On air now · ਟੀਵੀ ਪੰਜਾਬ

Punjabi News · Since 2013

Breaking

ਅਕਾਲੀ ਦਲ ਤੇ ਬਸਪਾ ਦੀਆਂ ਸੀਟਾਂ ‘ਚ ਫੇਰਬਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਬਸਪਾ ਨੂੰ ਹੁਣ ਸ਼ਾਮ ਚੁਰਾਸੀ ਅਤੇ ਕਪੂਰਥਲਾ ਵਿਧਾਨ ਸਭਾ…


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਬਸਪਾ ਨੂੰ ਹੁਣ ਸ਼ਾਮ ਚੁਰਾਸੀ ਅਤੇ ਕਪੂਰਥਲਾ ਵਿਧਾਨ ਸਭਾ ਸੀਟਾਂ ਦੇ ਦਿੱਤੀਆਂ ਗਈਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਬਸਪਾ ਹੁਣ ਕਪੂਰਥਲਾ ਤੇ ਸ਼ਾਮ ਚੁਰਾਸੀ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦੋਂ ਕਿ ਅਕਾਲੀ ਦਲ ਅੰਮ੍ਰਿਤਸਰ (ਉੱਤਰੀ) ਅਤੇ ਸੁਜਾਨਪੁਰ ਤੋਂ ਚੋਣ ਲੜੇਗਾ। ਅਕਾਲੀ ਦਲ ਨੇ ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਛੱਡ ਕੇ ਅਕਾਲੀ ਦਲ ’ਚ ਆਏ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਸੁਜਾਨਪੁਰ ਤੋਂ ਭਾਜਪਾ ਛੱਡ ਕੇ ਆਏ ਰਾਜ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ।

ਟੀਵੀ ਪੰਜਾਬ ਬਿਊਰੋ 


Filed under