Site icon TV Punjab | Punjabi News Channel

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਨੂੰ ਆਦੇਸ਼ ਦਿੱਤੇ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਪੰਜਾਬ ਵਿਚ ਆਪਣੇ ਯੂਨਿਟ ਸਥਾਪਤ ਕਰਕੇ ਨਿਵੇਸ਼ ਪੱਖੀ ਸਹੂਲਤਾਂ ਅਤੇ ਰਿਆਇਤਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।

ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰੱਜਤ ਅਗਰਵਾਲ ਨੇ ਕਿਹਾ ਕਿ ‘ਕਾਰੋਬਾਰ ਪਹਿਲਾਂ’ ਦੀ ਨੀਤੀ ਦੇ ਤਹਿਤ ਪੰਜਾਬ ਨੇ ਸਹੀ ਮਾਅਨਿਆਂ ਵਿਚ ਕਾਰੋਬਾਰ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੀ ਪਹੁੰਚ ਅਪਣਾਈ ਜਿੱਥੇ ਕਾਰੋਬਾਰ ਚਲਾਉਣ ਦੀ ਪੂਰਨ ਆਜ਼ਾਦੀ ਹੈ ਅਤੇ ਸਰਕਾਰ ਸਿਰਫ਼ ਸਹੂਲਤਾਂ ਪ੍ਰਦਾਨ ਕੀਤੇ ਜਾਣ ਵਜੋਂ ਆਪਣੀ ਭੂਮਿਕਾ ਨਿਭਾਉਂਦੀ ਹੈ।

ਸੀ.ਈ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸੁਖਾਵਾਂ ਤੇ ਸਥਿਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਕਿ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਢੁਕਵੇਂ ਉਦਯੋਗਿਕ ਮੌਕੇ ਮੁਹੱਈਆ ਕਰਵਾਏ ਜਾ ਸਕਣ।

ਟੀਵੀ ਪੰਜਾਬ ਬਿਊਰੋ

Exit mobile version