ਫ਼ਿਰੋਜ਼ਪੁਰ : ਫ਼ਿਰੋਜ਼ਪੁਰ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਵਾਰਦਾਤ ਤਹਿਤ ਬੀਤੀ ਰਾਤ ਲੁਟੇਰੇ ਨਾਮਦੇਵ ਚੌਕ ਨੇੜੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੀ ਏ.ਟੀ.ਐਮ ਨੂੰ ਗੈਸ ਕਟਰ ਨਾਲ ਕੱਟ ਕੇ 4.84 ਲੱਖ ਰੁਪਏ ਲੁੱਟ ਕੇ ਲੈ ਗਏ।
ਪੁਲਿਸ ਵੱਲੋਂ ਮੌਕੇ ਤੋਂ ਸੀ.ਸੀ.ਟੀ.ਵੀ ਫੁਟੇਜ ਦੇ ਆਧਾਰ ‘ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਟੀਵੀ ਪੰਜਾਬ ਬਿਊਰੋ