TV Punjab | Punjabi News Channel

ਲੁਧਿਆਣਾ ‘ਚ ਵਾਪਰਿਆ ਦਰ.ਦਨਾਕ ਹਾ.ਦਸਾ, ਮਕਾਨ ਦੀ ਛੱਤ ਡਿੱਗਣ ਕਾਰਨ 2 ਵਿਅਕਤੀਆਂ ਨੇ ਗਵਾਈ ਜਾਨ

ਡੈਸਕ- ਲੁਧਿਆਣਾ ਦੇ ਕਸਬਾ ਦੋਰਾਹਾ ਵਿਚ ਇਕ ਖਸਤਾ ਹਾਲ ਕੁਆਟਰ ਦੀ ਛੱਤ ਅਚਾਨਕ ਡਿੱਗ ਗਈ। ਇਸ ਦੌਰਾਨ ਪ੍ਰਵਾਰ ਦੇ ਪੰਜ ਜੀਅ ਛੱਤ ਦੇ ਮਲਬੇ ਹੇਠ ਦੱਬ ਗਏ। ਇਸ ਹਾਦਸੇ ‘ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨਰੇਸ਼ (35) ਅਤੇ ਰਾਧਿਕਾ (12) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪਿਓ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਛੱਤ ਡਿੱਗਣ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਨੂੰ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਕੁਆਰਟਰ ‘ਚੋਂ ਬਾਹਰ ਕੱਢਿਆ ਗਿਆ। ਫਿਲਹਾਲ ਤਿੰਨ ਲੋਕਾਂ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ ਵਿੱਕੀ, ਗੋਲੂ ਅਤੇ ਜਿਪਸੀ (ਮਾਂ) ਸ਼ਾਮਲ ਹਨ।

Exit mobile version