ਕ੍ਰਿਕਟ ਦਾ ਭਗਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਕ੍ਰਿਕਟ ਦਾ ਭਗਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

SHARE

ਅੰਮ੍ਰਿਤਸਰ : ਕ੍ਰਿਕਟ ਦੇ ਭਗਵਾਨ ਮੰਨੇ ਜਾਂਦੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਆਪਣੀ ਪਤਨੀ ਅੰਜਲੀ ਦੇ ਨਾਲ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਪੁੱਜੇ।  ਇਥੇ ਪਹੁੰਚਣ ਤੋਂ ਬਾਅਦ ਤੇਂਦੁਲਕਰ ਅਤੇ ਉਨ੍ਹਾਂ ਦੀ ਪਤਨੀ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਰਸ ਦਾ ਸਰਵਣ ਕੀਤਾ।  ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਤੇਂਦੁਲਕਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਤੇਂਦੁਲਕਰ ਦਾ ਕਹਿਣਾ ਸੀ ਕਿ ਉਹ ਗੋਲਡਨ ਟੈਂਪਲ ਵਿਖੇ ਪਹੁੰਚ ਕੇ ਸ਼ਾਂਤੀ ਦਾ ਅਨੁਭਵ ਕਰ ਰਹੇ ਹਨ ਅਤੇ ਭਵਿੱਖ ਵਿਚ ਵੀ ਇਥੇ ਆਉਂਦੇ ਰਹਿਣਾ ਚਾਹੁਣਗੇ।

Short URL:tvp http://bit.ly/2SdgLYn

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab