● On air now · ਟੀਵੀ ਪੰਜਾਬ

Punjabi News · Since 2013

Breaking

ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਡਾ. ਸੁੱਖੀ ਆਮ ਆਦਮੀ ਪਾਰਟੀ ਚ ਸਾਮਿਲ

ਡੈਸਕ- ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਵਿਧਾਇਕ ਸੁਖਵਿੰਦਰ ਸਿੰਘ ਸੁਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ…


ਡੈਸਕ- ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਵਿਧਾਇਕ ਸੁਖਵਿੰਦਰ ਸਿੰਘ ਸੁਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡਾਕਟਰ ਸੁਖੀ ਬੰਗਾ ਤੋਂ ਵਿਧਾਇਕ ਚੁਣੇ ਗਏ ਸਨ।

ਡਾ. ਸੁਖਵਿੰਦਰ ਸੁੱਖੀ ਨੂੰ ਮੁੱਖਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਡਾ. ਸੁਖੀ ਨੇ ਸੰਦੀਪ ਪਾਠਕ ਦਾ ਧੰਨਵਾਦ ਕੀਤਾ। ਹਾਲ ਦੀ ਘੜੀ ‘ਚ ਹੁਣ ਸ਼੍ਰੋਮਣੀ ਅਕਾਲੀ ਦਲ ਕੋਲ ਪੰਜਾਬ ਵਿਚ ਸਿਰਫ ਦੋ ਵਿਧਾਇਕ ਰਹਿ ਗਏ ਹਨ। ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਮਜੀਠਾ ਤੋਂ ਗਨੀਵ ਮਜੀਠੀਆ ਹੀ ਅਕਾਲੀ ਦਲ ਵੱਲੋਂ ਵਿਧਾਇਕ ਹਨ।


Filed under