ਜਲੰਧਰ ਜ਼ਿਮਣੀ ਚੋਣ ਚ ਭਾਜਪਾ ਨੂੰ ਸਮਰਥਨ ਦੇਵੇਗਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

ਡੈਸਕ- ਜਲੰਧਰ ਜ਼ਿਮਣੀ ਚੋਣ ਚ ਇਕੱਲਿਆਂ ਮੈਦਾਨ ਫਤਿਹ ਕਰਨ ਨਿ ਕਲੀ ਭਾਰਤੀ ਜਨਤਾ ਪਾਰਟੀ ਨੂੰ ਹਲਕੀ ਜਿਹੀ ਰਾਹਤ ਮਿਲੀ ਹੈ । ਉਨ੍ਹਾਂ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਇਸ ਚੋਣ ਚ ਸਮਰਥਨ ਦੇਣ ਦਾ ਐਲਾਨ ਕੀਤਾ ਹੈ । ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ।

ਜਿਸ ਵਿਚ ਪਾਰਟੀ ਵਲੋਂ ਲੋਕ ਸਭਾ ਹਲਕਾ ਜਲੰਧਰ ਵਿਚ ਹੋ ਰਹੀ ਜ਼ਿਮਨੀ ਚੋਣ ਬਾਰੇ ਖੁੱਲ੍ਹ ਕੇ ਵਿਚਾਰ-ਵਿਟਾਂਦਰਾ ਕੀਤਾ ਗਿਆ। ਇਸ ਦੌਰਾਨ ਹਾਜ਼ਰ ਆਗੂ ਸਾਹਿਬਾਨ ਵਲੋਂ ਇਹ ਵਿਚਾਰ ਜਾਹਰ ਕੀਤੇ ਗਏ ਕਿ ਇਸ ਵੇਲੇ ਪੰਜਾਬ ਅਤੇ ਖਾਸ ਕਰਕੇ ਸਿੱਖਾਂ ਦੇ ਕਈਂ ਪੇਚੀਦਾ ਮਸਲੇ ਹੱਲ ਨਹੀ ਹੋ ਰਹੇ ਹਨ। ਜਿਨ੍ਹਾਂ ਦਾ ਹੱਲ ਨਾ ਨਿਕਲਣ ਕਾਰਨ ਸੂਬੇ ਦਾ ਅਤੇ ਖਾਸ ਕਰਕੇ ਸਿੱਖ ਕੌਮ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਪਿਛਲੇ ਇਕ ਮਹੀਨੇ ਤੋਂ ਪੰਜਾਬ ਸਰਕਾਰ ਵਲੋਂ ਸਿੱਖ ਨੌਜਵਾਨਾਂ ਨੂੰ ਬਿਨਾਂ ਕਿਸੇ ਦੋਸ਼ ਤੋਂ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਭਵਿੱਖ ਖਰਾਬ ਕੀਤਾ ਜਾ ਰਿਹਾ ਹੈ ਅਤੇ ਬੇਕਸੂਰ ਸਿੱਖ ਆਗੂਆਂ ਅਤੇ ਨੌਜਵਾਨਾਂ ਨੂੰ ਐਨਐਸਏ ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬਂੰਦ ਕੀਤਾ ਗਿਆ ਹੈ। ਜੋ ਗੈਰ-ਸੰਵਿਧਾਨਕ ਹੈ । ਮੀਟਿੰਗ ਵਿਚ ਇਹ ਵੀ ਅਫਸੋਸ ਪ੍ਰਗਟ ਕੀਤਾ ਗਿਆ ਕਿ ਖਾਲਸਾ ਦੇ ਜਨਮ ਦਿਹਾੜੇ ਤੇ ਵਿਸਾਖੀ ਮੌਕੇ 14 ਅਪ੍ਰੈਲ ਸ਼੍ਰੀ ਅਕਾਲ ਤਖ਼ਤ ਸਾਹਿਬ ਅਮ੍ਰਿਤਸਰ, ਤਖ਼ਤ ਸ਼੍ਰੀ ਦਮਦਮਾ ਸਾਹਿਬ ਅਤੇ ਤਖਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਹਦਾਇਤ `ਤੇ ਪੁਲਿਸ ਵਲੋਂ ਸ਼ਰਧਾਲੂਆਂ ਨੂੰ ਤਲਾਸ਼ੀ ਲੈ ਕੇ ਜਲੀਲ ਕੀਤਾ ਗਿਆ ਅਤੇ ਪੁਲਿਸ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਅਮ੍ਰਿਤਸਰ ਦੀ ਘੇਰਾਬੰਦੀ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਗਈ।