Site icon TV Punjab | Punjabi News Channel

ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧੀਆਂ, ਅਦਾਲਤ ਨੇ ਰਿਮਾਂਡ ‘ਚ 2 ਦਿਨ ਦਾ ਕੀਤਾ ਵਾਧਾ

ਡੈਸਕ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੁੰਗਲ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅੱਜ 3 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਨੇ ਧਰਮਸੋਤ ਨੂੰ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਦੇ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕੀਤਾ ਹੈ।

ਜੰਗਲਾਤ ਘੁਟਾਲੇ ‘ਚ ਹੋਈ ਮਨੀ ਲਾਂਡਰਿੰਗ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਅਦਾਲਤ ‘ਚ ਦਲੀਲ ਦਿਤੀ ਕਿ ਘੁਟਾਲੇ ‘ਚ ਧਨ ਨੂੰ ਲੈ ਕੇ ਅਜੇ ਵੀ ਕੁਝ ਤੱਥ ਬਾਕੀ ਹਨ, ਜਿਨ੍ਹਾਂ ਬਾਰੇ ਜਾਣਕਾਰੀ ਇਕੱਠੀ ਕਰਨੀ ਜ਼ਰੂਰੀ ਹੈ। ਇਸ ਦੇ ਲਈ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਹੋਰ ਰਿਮਾਂਡ ਦੀ ਲੋੜ ਹੈ। ਅਦਾਲਤ ਨੇ ਈਡੀ ਦੇ ਵਕੀਲ ਦੀ ਦਲੀਲ ਨੂੰ ਸਵੀਕਾਰ ਕਰਦਿਆਂ ਰਿਮਾਂਡ ਵਿਚ ਵਾਧਾ ਕਰ ਦਿਤਾ।

Exit mobile version