ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਆਉਣ ਵਾਲੀ ਫਿਲਮ ‘ਕਭੀ ਈਦ ਕਭੀ ਦੀਵਾਲੀ’ ਇਨ੍ਹੀਂ ਦਿਨੀਂ ਬੀ-ਟਾਊਨ ਦੀਆਂ ਗਲੀਆਂ ‘ਚ ਚਰਚਾ ਦਾ ਕੇਂਦਰ ਬਣੀ ਹੋਈ ਹੈ। ਪਿਛਲੇ ਦਿਨੀਂ ਇਸ ਫਿਲਮ ‘ਚ ਸਲਮਾਨ ਖਾਨ ਦਾ ਫਰਸਟ ਲੁੱਕ ਵੀ ਸਾਹਮਣੇ ਆਇਆ ਸੀ, ਜਿਸ ‘ਚ ਅਦਾਕਾਰ ਦਾ ਬਿਲਕੁਲ ਵੱਖਰਾ ਅਵਤਾਰ ਦੇਖਣ ਨੂੰ ਮਿਲਿਆ ਸੀ। ਇਸ ਦੌਰਾਨ ਹੁਣ ‘ਕਭੀ ਈਦ ਕਭੀ ਦੀਵਾਲੀ’ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਫਿਲਮ ‘ਚ ਸਲਮਾਨ ਖਾਨ ਨਾਲ ਸ਼ਹਿਨਾਜ਼ ਗਿੱਲ ਵੀ ਨਜ਼ਰ ਆਉਣ ਵਾਲੀ ਹੈ, ਸੈੱਟ ਤੋਂ ਸਾਹਮਣੇ ਆਈ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੀ ਵੈਨਿਟੀ ਵੈਨ ‘ਚੋਂ ਬਾਹਰ ਨਿਕਲ ਰਹੀ ਹੈ।
‘ਕਭੀ ਈਦ ਕਭੀ ਦੀਵਾਲੀ’ ਦੀ ਸ਼ੂਟਿੰਗ ‘ਤੇ ਪਹੁੰਚੀ ਸ਼ਹਿਨਾਜ਼ ਗਿੱਲ ਨੂੰ ਗੁਲਾਬੀ ਰੰਗ ਦੀ ਸਾੜ੍ਹੀ ਅਤੇ ਵਾਲਾਂ ‘ਚ ਗਜਰਾ ਪਾਇਆ ਹੋਇਆ ਦੇਖਿਆ ਜਾ ਸਕਦਾ ਹੈ। ਹਾਲਾਂਕਿ ਵੀਡੀਓ ਇੰਨੀ ਸਾਫ ਨਹੀਂ ਹੈ ਕਿ ਸ਼ਹਿਨਾਜ਼ ਦੀ ਸਾਫ ਤਸਵੀਰ ਦਿਖਾਈ ਦੇ ਸਕਦੀ ਹੈ ਪਰ ਇਹ ਤੈਅ ਹੈ ਕਿ ਇਸ ਲੁੱਕ ‘ਚ ਸ਼ਹਿਨਾਜ਼ ਗਿੱਲ ਬੇਹੱਦ ਖੂਬਸੂਰਤ ਲੱਗ ਰਹੀ ਹੋਵੇਗੀ। ਹੁਣ ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੂਜੇ ਪਾਸੇ ਸ਼ਹਿਨਾਜ਼ ਦੇ ਪ੍ਰਸ਼ੰਸਕ ਇਸ ਗੱਲ ਨੂੰ ਲੈ ਕੇ ਉਤਸ਼ਾਹਿਤ ਹਨ ਕਿ ਉਹ ਜਲਦ ਹੀ ਇਸ ਅਦਾਕਾਰਾ ਨੂੰ ਸਲਮਾਨ ਨਾਲ ਵੱਡੇ ਪਰਦੇ ‘ਤੇ ਦੇਖਣਗੇ।
ਵੀਡੀਓ ‘ਤੇ ਟਿੱਪਣੀ ਕਰਦੇ ਹੋਏ ਇਕ ਪ੍ਰਸ਼ੰਸਕ ਨੇ ਕਿਹਾ ਕਿ ਸ਼ਹਿਨਾਜ਼ ਗਿੱਲ ਫਿਲਮ ‘ਕਭੀ ਈਦ ਕਭੀ ਦੀਵਾਲੀ’ ‘ਚ ਦੱਖਣੀ ਭਾਰਤੀ ਪਰਿਵਾਰ ਦੀ ਬੇਟੀ ਦਾ ਕਿਰਦਾਰ ਨਿਭਾਅ ਰਹੀ ਹੈ। ਇਸ ਦੇ ਨਾਲ ਹੀ ਕਈ ਪ੍ਰਸ਼ੰਸਕਾਂ ਨੇ ਸ਼ਹਿਨਾਜ਼ ਦੀ ਤਾਰੀਫ ਕੀਤੀ ਹੈ ਅਤੇ ਉਨ੍ਹਾਂ ਲਈ ਚੰਗੀਆਂ ਟਿੱਪਣੀਆਂ ਕੀਤੀਆਂ ਹਨ। ‘ਕਭੀ ਈਦ ਕਭੀ ਦੀਵਾਲੀ’ ਨੂੰ ਫਰਹਾਦ ਸਾਮਜੀ ਡਾਇਰੈਕਟ ਕਰ ਰਹੇ ਹਨ। ਫਿਲਮ ‘ਚ ਸਲਮਾਨ ਖਾਨ ਦੇ ਨਾਲ ਅਭਿਨੇਤਰੀ ਪੂਜਾ ਹੇਗੜੇ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ। ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਫਿਲਮ ਵਿੱਚ ਵੈਂਕਟੇਸ਼ ਡੱਗੂਬਾਤੀ, ਆਯੂਸ਼ ਸ਼ਰਮਾ ਅਤੇ ਜ਼ਹੀਰ ਇਕਬਾਲ ਦੇ ਨਾਲ-ਨਾਲ ਡਾਂਸਰ ਅਤੇ ਅਭਿਨੇਤਾ ਰਾਘਵ ਜੁਆਲ ਵੀ ਹਨ।