● On air now · ਟੀਵੀ ਪੰਜਾਬ

Punjabi News · Since 2013

Breaking

ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 36 ਵੇਂ ਬਰਸੀ ਸਮਾਗਮ ‘ਚ ਪੁੱਜਣ ਦਾ ਸੱਦਾ

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਅਗਸਤ ਨੂੰ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36 ਬਰਸੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ…


ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਅਗਸਤ ਨੂੰ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36 ਬਰਸੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਬਰਨਾਲਾ ਦੀ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਵਿਖੇ ਕੀਤੀ ਗਈ।

ਇਸ ਮੀਟਿੰਗ ਵਿਚ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਬੇਨਤੀ ਕੀਤੀ ਕਿ ਵੱਡੇ ਪੱਧਰ ਤੇ ਇਸ ਬਰਸੀ ਵਿਚ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਵੱਲੋਂ ਸੈਂਕੜੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ।

ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੰਤਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ ਵੀ ਸ਼ਾਮਿਲ ਹੋਏ।

ਟੀਵੀ ਪੰਜਾਬ ਬਿਊਰੋ

 


Filed under