Site icon TV Punjab | Punjabi News Channel

ਜੰਗ-ਏ-ਆਜ਼ਾਦੀ ਮੈਮੋਰੀਅਲ ਕਰਤਾਰਪੁਰ ਤੋਂ ‘ਸੱਤਿਆਗ੍ਰਹਿ ਸੇ ਸਵੱਛਗ੍ਰਹਿ’ ਰੱਥ ਯਾਤਰਾ ਦੀ ਸ਼ੁਰੂਆਤ

ਜਲੰਧਰ : ਗ੍ਰਾਮ ਪੰਚਾਇਤਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਵਰਗੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ । ਇਹ ਪ੍ਰਗਟਾਵਾ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਤੋਂ ਖਟਕੜ ਕਲਾਂ ਮੈਮੋਰੀਅਲ ਐਸ.ਬੀ.ਐਸ. ਨਗਰ ਤੱਕ ‘ਸੱਤਿਆਗ੍ਰਹਿ ਸੇ ਸਵੱਛਗ੍ਰਹਿ’ ਰੱਥ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਅਭਿਆਨ ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਇਹ ਰੱਥ ਯਾਤਰਾ ਇਸ ਸਥਾਨ ਤੋਂ ਸ਼ੁਰੂ ਕੀਤੀ ਗਈ ਹੈ, ਜਿਸ ਦੀ ਇਤਿਹਾਸਕ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇਹ ਰੱਥ ਯਾਤਰਾ ਪੇਂਡੂ ਭਾਈਚਾਰਿਆਂ ਵਿਚ ਜਾਗਰੂਕਤਾ ਫੈਲਾਉਣ ਵਿਚ ਸਹਾਇਕ ਸਾਬਤ ਹੋਵੇਗੀ। ਉਨ੍ਹਾਂ ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਉਨ੍ਹਾਂ ਨਾਲ ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ, ਵਧੀਕ ਸਕੱਤਰ-ਕਮ-ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ), ਕਰਨਜੀਤ ਸਿੰਘ, ਸੰਯੁਕਤ ਡਾਇਰੈਕਟਰ, ਐਸ.ਬੀ.ਐਮ. (ਜੀ), ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਸਿੰਘ ਸੈਣੀ, ਚੀਫ਼ ਇੰਜੀਨੀਅਰ (ਉੱਤਰੀ), ਆਰ. ਕੇ. ਸ਼ਰਮਾ, ਸਟੇਟ ਕੋਆਰਡੀਨੇਟਰ, ਐਸ.ਬੀ.ਐਮ.(ਜੀ), ਐਸ. ਡੀ. ਐਮ. ਬਲਬੀਰ ਰਾਜ ਸਿੰਘ ਅਤੇ ਐਨ.ਪੀ. ਸਿੰਘ, ਸੁਪਰੀਟੈਂਡਿੰਗ ਇੰਜੀਨੀਅਰ (ਜਲੰਧਰ) ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

Exit mobile version