ਡੈਸਕ- ਚੰਡੀਗੜ੍ਹ ਮੇਅਰ ਚੋਣ ਮਾਮਲੇ ਚ ਸੁਪਰੀਮ ਕੋਰਟ ਨੇ ਡੂੰਘੀ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਕਰਨ ਦੇ ਬਰਾਬਰ ਹੈ। ਚੋਣਾਂ ਨੂੰ ਸਹੀ ਢੰਗ ਨਾਲ ਕਰਵਾਉਣਾ ਸਭ ਤੋਂ ਜ਼ਰੂਰੀ ਹੈ। ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਨਿਯੁਕਤ ਰਿਟਰਨਿੰਗ ਅਧਿਕਾਰੀ ਭਾਜਪਾ ਦਾ ਹੈ। ਉਹ ਪਾਰਟੀ ਵਿੱਚ ਵੀ ਸਰਗਰਮ ਹਨ ਅਤੇ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਸੀ। ਅਦਾਲਤ ਨੇ ਆਮ ਆਦਮੀ ਪਾਰਟੀ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਤੋਂ ਵੀਡੀਓ ਫੁਟੇਜ ਦੀ ਪੈਨ ਡਰਾਈਵ ਦੀ ਮੰਗ ਕੀਤੀ ਹੈ। ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਕਰਨ ਦੇ ਬਰਾਬਰ ਹੈ। ਇਸ ਬੰਦੇ ਤੇ ਕਾਰਵਾਈ ਹੋਣੀ ਚਾਹੀਦੀ ਹੈ। ਇਹ ਲੋਕਤੰਤਰ ਨਾਲ ਮਜ਼ਾਕ ਹੈ। ਇਹ ਰਿਟਰਨਿੰਗ ਅਫਸਰ ਦਾ ਕੀ ਵਤੀਰਾ ਹੈ।