ਜਲੰਧਰ ਦੇ ਇਨ੍ਹਾਂ ਸਕੂਲਾਂ ‘ਚ ਮੁੜ ਛੁੱਟੀਆਂ, 22 ਜੁਲਾਈ ਤਕ ਬੰਦ ਰੱਖਣ ਦੇ ਆਦੇਸ਼

ਡੈਸਕ- ਲੋਹੀਆਂ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਆ ਕੇ ਰਾਹਤ ਕੈਂਪਾਂ ’ਚ ਰੱਖਿਆ ਗਿਆ ਸੀ। ਇਹ ਰਾਹਤ ਕੈਂਪ ਸਕੂਲਾਂ ’ਚ ਸਥਾਪਤ ਕੀਤੇ ਗਏ ਸਨ। ਹਾਲੇ ਵੀ ਕੁਝ ਪਿੰਡਾਂ ’ਚ ਪਾਣੀ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਦੇ ਤਿੰਨ ਸਕੂਲ 22 ਜੁਲਾਈ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆ ਤੇ ਸਰਕਾਰੀ ਪ੍ਰਾਇਮਰੀ ਸਕੂਲ ਧੱਕਾ ਬਸਤੀ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਰਾਤ ਜਾਰੀ ਕੀਤੇ ਗਏ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਹਾਲਾਤ ਦੇ ਮੱਦੇਨਜ਼ਰ ਉਕਤ ਤਿੰਨੇ ਸਰਕਾਰੀ ਸਕੂਲ 19 ਤੋਂ 22 ਜੁਲਾਈ ਤਕ ਬੰਦ ਰਹਿਣਗੇ। 23 ਨੂੰ ਐਤਵਾਰ ਹੋਣ ਕਰਕੇ ਇਹ ਸਕੂਲ ਹੁਣ 24 ਜੁਲਾਈ ਸੋਮਵਾਰ ਨੂੰ ਹੀ ਖੁੱਲ੍ਹਣਗੇ।

ਗੁਰਦਾਸਪੁਰ, ਪਠਾਨਕੋਟ ਵਿਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਉੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਖੇਤਰ ਬਮਿਆਲ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਅੱਜ ਮਿਤੀ 19/7/2023 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।