Site icon TV Punjab | Punjabi News Channel

ਹੜ੍ਹਾਂ ਕਾਰਣ ਮਾਨ ਸਰਕਾਰ ਨੇ ਵਧਾਇਆਂ ਸਕੂਲਾਂ ਦੀਆਂ ਛੁੱਟੀਆਂ, ਪੜ੍ਹੌ ਕਦੋਂ ਖੁੱਲ੍ਹਣਗੇ ਸਕੂਲ

ਡੈਸਕ- ਪੰਜਾਬ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਹੁਣ 16 ਜੁਲਾਈ ਤੱਕ ਸਾਰੇ ਸਕੂਲ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ, “ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।”

ਦੱਸ ਦੇਈਏ ਕਿ ਸੂਬੇ ‘ਚ ਮੀਂਹ ਕਾਰਨ ਬਣੇ ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਪਹਿਲਾਂ 13 ਜੁਲਾਈ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਣ ਸ਼ੁੱਕਰਵਾਰ ਯਾਨੀ ਕਿ 14 ਜੁਲਾਈ ਨੂੰ ਸਕੂਲ ਖੋਲ੍ਹੇ ਜਾਣੇ ਸਨ, ਪਰ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਹੈ।

Exit mobile version