ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਜਾਣੋ ਨਵੀਂ ਟਾਈਮਿੰਗ

ਡੈਸਕ- ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। 1 ਮਾਰਚ ਤੋਂ ਸਕੂਲ ਦਾ ਸਮਾਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਹੁਕਮ ਮੁਤਾਬਕ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਸਾਰੇ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ ਤੇ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ। ਸੂਬੇ ਵਿਚ 19 ਹਜ਼ਾਰ ਦੇ ਲਗਭਗ ਸਰਕਾਰੀ ਸਕੂਲ ਹਨ। ਇਨ੍ਹਾਂ ਵਿਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ। ਦੂਜੇ ਪਾਸੇ 10,000 ਤੋਂ ਵੱਧ ਪ੍ਰਾਈਵੇਟ ਸਕੂਲ ਹਨ।