ਗੁਰਦਾਸਪੁਰ ‘ਚ ਧਾਰਾ 144 ਲਾਗੂ

ਗੁਰਦਾਸਪੁਰ : ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਅੰਦਰ ਅਮਨ ਕਾਨੂੰਨ ਦੀ ਹਾਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵੱਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਸਮੂਹ ਸਧਾਰਨ ਜਨਤਾ ਨੂੰ ਕਿਸੇ ਪਬਲਿਕ ਥਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਲੂਸ ਅਤੇ ਰੈਲੀਆਂ ਆਦਿ ਤੋਂ ਇਲਾਵਾ ਹਰ ਤਰ੍ਹਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 27 ਸਤੰਬਰ ਨੂੰ ਪੂਰਾ ਦਿਨ ਲਾਗੂ ਰਹੇਗਾ।

ਟੀਵੀ ਪੰਜਾਬ ਬਿਊਰੋ