Site icon TV Punjab | Punjabi News Channel

ਪੰਜਾਬ ਦੀ ਸੁਰੱਖਿਆ ਮੇਰੇ ਲਈ ਸਭ ਤੋਂ ਅਹਿਮ : ਕੈਪਟਨ ਅਮਰਿੰਦਰ ਸਿੰਘ

Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ ‘ਤੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ ਤੋਂ ਅਹਿਮ ਹੈ।

ਉਨ੍ਹਾਂ ਵੱਲੋਂ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਸੂਬੇ ਦੇ ਸੰਘੀ ਢਾਂਚੇ ਨੂੰ ਕੋਈ ਢਾਹ ਨਹੀਂ ਲੱਗ ਰਹੀ ਅਤੇ ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਦਾ ਕਹਿਣਾ ਸੀ ਕਿ ਬੀ.ਐੱਸ.ਐੱਫ. ਪੰਜਾਬ ‘ਤੇ ਕਬਜ਼ਾ ਕਰਨ ਨਹੀਂ ਆ ਰਹੀ। ਬੀ.ਐੱਸ.ਐੱਫ. ਪੰਜਾਬ ਪੁਲਿਸ ਦੀ ਮਦਦ ਲਈ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ।

ਉਨ੍ਹਾਂ ਦਾ ਕਹਿਣਾ ਸੀ ਕਿ ਲੋਕਾਂ ਨੂੰ ਸਹੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਵਿਚੋਂ 92 ਫ਼ੀਸਦ ਪੂਰੇ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਅਰੂਸਾ ਆਲਮ ‘ਤੇ ਬੋਲਦੇ ਹੋਏ ਕਿਹਾ ਗਿਆ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ, ਉਸ ਸਮੇਂ ਰੰਧਾਵਾ ਕਿਉਂ ਨਹੀਂ ਬੋਲੇ।

ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ‘ਤੇ ਕਿਹਾ ਕਿ ਕਈ ਕਾਂਗਰਸੀ ਮੇਰੇ ਸੰਪਰਕ ਵਿਚ ਹਨ। ਨਵੀਂ ਪਾਰਟੀ ‘ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ ਦਾ ਅਜੇ ਨਾਂਅ ਤੈਅ ਨਹੀਂ ਹੋਇਆ ਹੈ। ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ।

ਟੀਵੀ ਪੰਜਾਬ ਬਿਊਰੋ

Exit mobile version