Site icon TV Punjab | Punjabi News Channel

4722 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ : ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਕਰਤਾਰਪੁਰ ਵਿਖੇ ਚੌਥਾ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੇਲੇ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ।

ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਲਗਾਏ ਜਾ ਰਹੇ ਇਹ ਰੋਜ਼ਗਾਰ ਮੇਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਸਵੈ ਨਿਰਭਰ ਬਣਾਉਣ ਵਿਚ ਬੇਹੱਦ ਸਹਾਈ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣਾ ਚਾਹੀਦਾ ਹੈ।

ਰੋਜ਼ਗਾਰ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿਚ 5624 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 4722 ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਕਸੱਸ ਪਰੋਮੋ, ਨਾਰਾਇਣੀ ਹਰਬਲ, ਡਾਇਮੰਡ ਵਰਲਡ, ਕਰਾਸ ਲੈਂਡ ਐਜੂਕੇਸ਼ਨ, ਬ੍ਰਾਈਟ ਫਿਊਚਰ, ਪਲੇਸਮੈਡਸ,ਵੈਸਟੀਜ, ਹਰਬਲਾਈਫ਼ ਨਿਊਟਰਿਸ਼ਨ, ਪਰੀਮੇਰਿਕਾ ਲਾਈਫ਼ ਇੰਸ਼ੋਰੈਂਸ, ਐਨ.ਆਈ.ਆਈ.ਟੀ., ਪੁਖਰਾਜ ਹੈਲਥ ਕੇਅਰ ਅਤੇ ਐਕਸਿਸ ਬੈਂਕ ਸਮੇਤ ਕੁੱਲ 54 ਕੰਪਨੀਆਂ ਨੇ ਰੋਜ਼ਗਾਰ ਮੇਲੇ ਸ਼ਿਰਕਤ ਕੀਤੀ।

ਟੀਵੀ ਪੰਜਾਬ ਬਿਊਰੋ

Exit mobile version