ਬਾਦਲ ਤੇ ਮਜੀਠੀਆ ਸਮੇਤ ਕਈ ਅਕਾਲੀ ਆਗੂ ਪੁਲਿਸ ਹਿਰਾਸਤ ‘ਚ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ – ਡੀਜ਼ਲ ‘ਤੇ ਪੰਜਾਬ ‘ਚ ਵੈਟ ਘਟਾਉਣ ਦੀ ਮੰਗ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਵਲੋਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ।

ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਇਕੱਠ ਦੌਰਾਨ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਕਈ ਕਿੱਲੋਮੀਟਰ ਤੱਕ ਇਲਾਕਾ ਕੇਸਰੀ ਝੰਡਿਆਂ ਨਾਲ ਰੰਗਿਆ ਦਿਖਾਈ ਦਿੱਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੁੱਖ ਮੰਤਰੀ ਚੰਨੀ ਦੀ ਸਰਕਾਰੀ ਰਿਹਾਇਸ਼ ਨੂੰ ਘੇਰਨ ਲਈ ਬੈਰੀਕੇਡ ਤੋੜ ਕੇ ਅੱਗੇ ਵੱਧ ਚੁੱਕੇ ਸਨ।

ਇਸ ਮੌਕੇ ਪੁਲਿਸ ਨੇ ਅਕਾਲੀ ਵਰਕਰਾਂ ‘ਤੇ ਹਲਕਾ ਲਾਠੀਚਾਰਜ ਵੀ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਸਨ।

ਇਸ ਮੌਕੇ ਕੁਝ ਵਰਕਰ ਜ਼ਖ਼ਮੀ ਵੀ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠ ਗਏ।

ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਵਲੋਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕਈ ਹੋਰ ਅਕਾਲੀ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ।

ਟੀਵੀ ਪੰਜਾਬ ਬਿਊਰੋ