ਪਟਿਆਲਾ : ਟੋਕੀਓ ਉਲੰਪਿਕ ਵਿਚ ਹਾਕੀ ਦੇ ਖਿਡਾਰੀਆਂ ਵੱਲੋਂ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਨੇ ਪੰਜਾਬੀ ਖਿਡਾਰੀਆਂ ਲਈ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ, ਉੱਥੇ ਹੀ ਐਸਜੀਪੀਸੀ ਨੇ ਪੂਰੀ ਟੀਮ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
ਐਜੀਪੀਸੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਹ ਐਲਾਨ ਕੀਤਾ। ਉਹ ਅੱਜ ਪਟਿਆਲਾ ਸਥਿਤ ਗੁਰਦੁਆਰਾ ਸਾਹਿਬ ਵਿਚ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦੇ ਹਨ ਜਿਸ ਨੇ 41 ਸਾਲ ਬਾਅਦ ਕੋਈ ਮੈਡਲ ਓਲੰਪਿਕ ਦੇ ਹਾਕੀ ਵਿਚ ਜਿੱਤਿਆ। ਇਸ ਦੇ ਨਾਲ ਜਿਨ੍ਹਾਂ ਕੁੜੀਆਂ ਨੇ ਭਾਰਤ ਲਈ ਮੈਡਲ ਤੇ ਵਧੀਆ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ 5 5 ਲੱਖ ਰੁਪਏ ਦਿੱਤੇ ਜਾਣਗੇ।
ਬੀਬੀ ਜਾਗੀਰ ਕੌਰ ਨੇ ਕਿਹਾ ਕਿ ਐਸਜੀਪੀਸੀ ਆਪਣੇ ਤੌਰ ਉੱਤੇ ਵੀ ਖੇਡਾਂ ਨੂੰ ਪ੍ਰਫੁੱਲਿਤ ਕਰਦੀ ਹੈ।
ਟੀਵੀ ਪੰਜਾਬ ਬਿਊਰੋ