ਸ਼੍ਰੋਮਣੀ ਕਮੇਟੀ ਨੇ ਪੰਚਾਇਤੀ ਚੋਣਾਂ ਟਾਲਣ ਦੀ ਕੀਤੀ ਮੰਗ

ਸ਼੍ਰੋਮਣੀ ਕਮੇਟੀ ਨੇ ਪੰਚਾਇਤੀ ਚੋਣਾਂ ਟਾਲਣ ਦੀ ਕੀਤੀ ਮੰਗ

SHARE

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਤੋਂ ਬਾਅਦ ਜਨਵਰੀ ਮਹੀਨੇ ਕਰਵਾਉਣ ਦੀ ਅਪੀਲ ਕੀਤੀ ਹੈ। ਐਸਜੀਪੀਸੀ ਦੇ ਸਕੱਤਰ ਦਲਜੀਤ ਸਿੰਘ ਬੇਦੀ ਦਾ ਕਹਿਣਾ ਹੈ ਕਿ ਬਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਚਲਦਿਆਂ ਪੂਰਾ ਦਸੰਬਰ ਮਹੀਨਾ ਹੀ ਸਿੱਖ ਭਾਈਚਾਰੇ ਲਈ ਸੋਗਮਈ ਹੁੰਦਾ ਹੈ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਰੋਹ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾਂਦੇ ਹਨ। ਇਨ੍ਹਾਂ ਸਮਾਰੋਹਾਂ ਵਿਚ ਪੰਜਾਬ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਦੀ ਸੰਗਤ ਆਪਣੀ ਹਾਜ਼ਰੀ ਲਗਵਾਉਂਦੀ ਹੈ। ਦਲਜੀਤ ਸਿੰਘ ਬੇਦੀ ਮੁਤਾਬਕ ਦਸੰਬਰ ਮਹੀਨੇ ਪੰਚਾਇਤੀ ਚੋਣਾਂ ਕਰਵਾਉਣ ਨਾਲ ਇਹ ਸਮਾਗਮ ਪ੍ਰਭਾਵਿਤ ਹੋ ਸਕਦੇ ਹਨ।  ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਚੋਣਾਂ ਨੂੰ ਜਨਵਰੀ ਤਕ ਲਈ ਟਾਲ ਦਿੱਤਾ ਜਾਵੇ।  ਬੇਦੀ ਮੁਤਾਬਕ ਜੇਕਰ ਪੰਜਾਬ ਸਰਕਾਰ ਨੇ ਐਸਜੀਪੀਸੀ ਦੀ ਅਪੀਲ ਨਾ ਮੰਨੀ ਤਾਂ ਇਹ ਸਮਝਿਆ ਜਾਵੇਗਾ ਕਿ ਸਰਕਾਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਦੀ ਕੋਈ ਪਰਵਾਹ ਨਹੀਂ ਹੈ।

Short URL:tvp http://bit.ly/2rjW01g

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab