ਕਾਂਗਰਸ ‘ਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ

ਕਾਂਗਰਸ ‘ਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ

SHARE

ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅੱਜ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸਨ। ਦੱਸ ਦਈਏ ਕਿ ਸ਼ੇਰ ਸਿੰਘ ਘੁਬਾਇਆ ਨੇ ਲੰਘੇ ਦਿਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਇਸ ਦੇ ਪਿੱਛੇ ਦੀ ਵਜ੍ਹਾ ਉਨ੍ਹਾਂ ਨੇ ਪਾਰਟੀ ਦੀਆਂ ਗ਼ਲਤ ਨੀਤੀਆਂ ਦੱਸੀਆਂ ਸਨ। ਅੱਜ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਉਹ ਫ਼ਿਰੋਜ਼ਪੁਰ ਤੋਂ ਟਿਕਟ ਦਾ ਭਰੋਸਾ ਮਿਲਣ ਮਗਰੋਂ ਹੀ ਕਾਂਗਰਸ ਵਿਚ ਸ਼ਾਮਲ ਹੋਏ ਹਨ ਜਦ ਕਿ ਆਸ਼ਾ ਕੁਮਾਰੀ ਮੁਤਾਬਕ ਘੁਬਾਇਆ ਨੂੰ ਬਿਨਾ ਸ਼ਰਤ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ।

Short URL:tvp http://bit.ly/2UpkyDi

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab