● On air now · ਟੀਵੀ ਪੰਜਾਬ

Punjabi News · Since 2013

Breaking

ਸ਼੍ਰੋਮਣੀ ਅਕਾਲੀ ਦਲ ਵੱਲੋਂ ਚਾਰ ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚਾਰ ਹੋਰ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਹਲਕਿਆਂ ਵਿਚ ਸੁਨਾਮ, ਲਹਿਰਾ, ਪਟਿਆਲਾ ਅਤੇ ਵਿਧਾਨ ਸਭਾ ਹਲਕਾ ਬੱਲੂਆਣਾ ਸ਼ਾਮਿਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ…


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚਾਰ ਹੋਰ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਹਲਕਿਆਂ ਵਿਚ ਸੁਨਾਮ, ਲਹਿਰਾ, ਪਟਿਆਲਾ ਅਤੇ ਵਿਧਾਨ ਸਭਾ ਹਲਕਾ ਬੱਲੂਆਣਾ ਸ਼ਾਮਿਲ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਅਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਹਲਕਾ ਬੱਲੂਆਣਾ ਦੇ ਉਮੀਦਵਾਰ ਹਰਦੇਵ ਸਿੰਘ ਮੇਘ ਹਲਕੇ ਦੇ ਪਿੰਡ ਗੋਬਿੰਦਗੜ੍ਹ ਦੇ ਸਾਬਕਾ ਸਰਪੰਚ ਹਨ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਪਹਿਲੀ ਵਾਰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ 74 ਉਮੀਦਵਾਰ ਐਲਾਨ ਦਿੱਤੇ ਹਨ।

ਟੀਵੀ ਪੰਜਾਬ ਬਿਊਰੋ


Filed under