ਅੱਜ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਕਿ ਸ੍ਰੀ ਹਰਿਮੰਦਰ ਸਾਹਿਬ ਸਮਾਪਤ ਹੋਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
Filed under

