TV Punjab | Punjabi News Channel

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਅੱਜ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਕਿ ਸ੍ਰੀ ਹਰਿਮੰਦਰ ਸਾਹਿਬ ਸਮਾਪਤ ਹੋਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

Exit mobile version