TV Punjab | Punjabi News Channel

ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ : ਮੁਹੰਮਦ ਮੁਸਤਫਾ

FacebookTwitterWhatsAppCopy Link

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਅਤੇ ਮਾਮਲਾ ਜਲਦ ਹੱਲ ਹੋ ਜਾਵੇਗਾ।

ਮੁਹੰਮਦ ਮੁਸਤਫਾ ਨੇ ਕਿਹਾ ਹੈ ਕਿ ਸਿੱਧੂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਦੀ ਅਗਵਾਈ ਕਰਨਗੇ ਅਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਨਵਜੋਤ ਸਿੰਘ ਸਿੱਧੂ ਨੇ ਕੁਝ ਨਿਯੁਕਤੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।

ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁਹੰਮਦ ਮੁਸਤਫ਼ਾ ਦੀ ਪਤਨੀ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸਿੱਧੂ ਵਿਰੋਧੀ ਧਿਰਾਂ ਦੇ ਨਿਸ਼ਾਨੇ ਤੇ ਆ ਗਏ ਸਨ। ਕਾਂਗਰਸ ਹਾਈ ਕਮਾਨ ਨੇ ਵੀ ਸਿੱਧੂ ਦੇ ਅਸਤੀਫ਼ੇ ਤੇ ਕੋਈ ਗੰਭੀਰਤਾ ਨਹੀਂ ਸੀ ਦਿਖਾਈ।

ਟੀਵੀ ਪੰਜਾਬ ਬਿਊਰੋ

Exit mobile version