● On air now · ਟੀਵੀ ਪੰਜਾਬ

Punjabi News · Since 2013

Breaking

ਚੰਡੀਗੜ੍ਹ ਪੁਲਿਸ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ‘ਚ, ਸਿੱਧੂ ਦੇ ਸਮਾਗਮ ‘ਚ ਕੋਰੋਨਾ ਨਿਯਮਾਂ ਦੀ ਉੱਡੀਆਂ ਧੱਜੀਆਂ, ਫਿਰ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਿਉਂ!

ਚੰਡੀਗੜ੍ਹ- ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਚੰਡੀਗੜ੍ਹ ਦੇ ਸੈਕਟਰ 15 ਵਿਖੇ ਕਾਂਗਰਸ ਭਵਨ ਦੇ ਅੰਦਰ ਅਤੇ ਬਾਹਰ ਵੱਡੀ ਭੀੜ ਇਕੱਠੀ ਹੋਈ। ਚੰਡੀਗੜ੍ਹ ਪੁਲਿਸ ਨੇ ਪਹਿਲਾਂ ਤਾਂ ਇਸ ਪ੍ਰਬੰਧ ਨੂੰ ਨਜ਼ਰ ਅੰਦਾਜ਼ ਕੀਤਾ, ਪਰ ਜਦੋਂ ਵਿਰੋਧੀ ਧਿਰ ਵਲੋਂ ਮਾਮਲਾ ਚੁੱਕਿਆ ਗਿਆ…


ਚੰਡੀਗੜ੍ਹ- ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਚੰਡੀਗੜ੍ਹ ਦੇ ਸੈਕਟਰ 15 ਵਿਖੇ ਕਾਂਗਰਸ ਭਵਨ ਦੇ ਅੰਦਰ ਅਤੇ ਬਾਹਰ ਵੱਡੀ ਭੀੜ ਇਕੱਠੀ ਹੋਈ। ਚੰਡੀਗੜ੍ਹ ਪੁਲਿਸ ਨੇ ਪਹਿਲਾਂ ਤਾਂ ਇਸ ਪ੍ਰਬੰਧ ਨੂੰ ਨਜ਼ਰ ਅੰਦਾਜ਼ ਕੀਤਾ, ਪਰ ਜਦੋਂ ਵਿਰੋਧੀ ਧਿਰ ਵਲੋਂ ਮਾਮਲਾ ਚੁੱਕਿਆ ਗਿਆ ਤਾਂ ਜਾਣੇ-ਪਛਾਣੇ ਚਿਹਰੇ ਹੋਣ ਦੇ ਬਾਵਜੂਦ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।

ਇਸ ਦੇ ਉਲਟ ਅਜਿਹੇ ਮਾਮਲਿਆਂ ਵਿੱਚ ਸੈਕਟਰ -17 ਥਾਣੇ ਦੀ ਪੁਲਿਸ ਨੇ ਬਲਵੀਰ ਰਾਜੇਵਾਲ, ਸਤਨਾਮ ਬੈਹਰੂ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਦੇ ਨਾਲ ਹੀ 3 ਜੁਲਾਈ ਨੂੰ ਮੁਹਾਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਹੋਰਨਾਂ ਖਿਲਾਫ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦਾ ਕੇਸ ਦਰਜ ਕੀਤਾ ਸੀ। ਹੁਣ ਸਵਾਲ ਹੈ ਕਿ ਆਖਰ ਨਵਜੋਤ ਸਿੱਧੂ ਖਿਲਾਫ ਕੇਸ ਕਿਉਂ ਦਰਜ ਨਹੀਂ ਕੀਤਾ ਗਿਆ?

ਇਸ ਮਾਮਲੇ ਸਬੰਧੀ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਗੱਲ ਕਰਨ ਤੋਂ ਵੀ ਕੰਨੀ ਕਤਰਾਈ। ਕੇਂਦਰੀ ਡੀਐਸਪੀ ਚਰਨਜੀਤ ਸਿੰਘ ਨੇ ਕਿਹਾ ਕਿ ਵਰਕਰਾਂ ਦੇ ਆਉਣ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ, ਪਰ ਇੰਨੀ ਵੱਡੀ ਗਿਣਤੀ ਵਿੱਚ ਲੋਕ ਆਉਣਗੇ, ਇਹ ਨਹੀਂ ਸੀ ਦੱਸਿਆ ਗਿਆ। FIR ਦਰਜ ਕਰਨ ਦੇ ਮਾਮਲੇ ਵਿੱਚ ਉਹ ਵੀ ਚੁੱਪੀ ਧਾਰ ਗਏ।


Filed under