● On air now · ਟੀਵੀ ਪੰਜਾਬ

Punjabi News · Since 2013

Breaking

ਬੈਂਸ ਨੂੰ ਨਹੀਂ ਮਿਲੀ ਰਾਹਤ , ਫਿਰ ਦਿੱਤਾ ਰਿਮਾਂਡ

ਲੁਧਿਆਣਾ- ਜਿਸਮਾਨੀ ਸ਼ੋਸ਼ਣ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿਤਾ ਗਿਆ ਹੈ । ਦੱਸਣਯੋਗ ਹੈ ਕਿ ਅੱਜ ਰਿਮਾਂਡ ਖ਼ਤਮ…


ਲੁਧਿਆਣਾ- ਜਿਸਮਾਨੀ ਸ਼ੋਸ਼ਣ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿਤਾ ਗਿਆ ਹੈ । ਦੱਸਣਯੋਗ ਹੈ ਕਿ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਅਦਾਲਤ ਨੇ ਦੁਬਾਰਾ ਸਿਮਰਜੀਤ ਬੈਂਸ ਦਾ ਪੁਲਿਸ ਰਿਮਾਂਡ ਵਧਾ ਦਿਤਾ ਹੈ। ਅੱਜ ਪੇਸ਼ੀ ਦੌਰਾਨ ਪੁਲਿਸ ਨੇ ਹੋਰ ਤਫ਼ਤੀਸ਼ ਦਾ ਹਵਾਲਾ ਦਿੰਦਿਆਂ ਅਦਾਲਤ ਤੋਂ ਰਿਮਾਂਡ ਵਧਾਉਣ ਦੀ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸੇ ਮਾਮਲੇ ਵਿੱਚ ਹੀ ਬੈਂਸ ਦੇ ਭਰਾ ਕਰਮਜੀਤ ਅਤੇ ਇੱਕ ਹੋਰ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ।

ਜਿਸਮਾਨੀ ਸ਼ੋਸ਼ਣ ਮਾਮਲੇ ‘ਚ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ ‘ਚ ਸਿਮਰਜੀਤ ਬੈਂਸ ਸਮੇਤ ਬਾਕੀ ਦੋਸ਼ੀਆਂ ਨੇ ਵੀ ਆਤਮ-ਸਮਰਪਣ ਕਰ ਦਿੱਤਾ ਸੀ ਅਤੇ ਹੁਣ ਸਿਮਰਜੀਤ ਬੈਂਸ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ।


Filed under